ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਘਿਰਾਓ 8 ਨੂੰ
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਦਾ ਘਿਰਾਓ 8 ਮਾਰਚ ਨੂੰ
Publish Date: Thu, 05 Mar 2026 06:22 PM (IST)
Updated Date: Thu, 05 Mar 2026 06:23 PM (IST)
ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਜ਼ਿਲ੍ਹਾ ਜਲੰਧਰ ਈਸਟ ਬਲਾਕ ’ਚ ਮੀਟਿੰਗ ਕਰਕੇ ਪ੍ਰੈੱਸ ਨੂੰ ਜਾਰੀ ਬਿਆਨ ’ਚ ਪ੍ਰਧਾਨ ਬਲਵਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ’ਚ ਆਏ ਚਾਰ ਸਾਲ ਹੋ ਗਏ ਹਨ ਪਰ ਇਨ੍ਹਾਂ ਚਾਰ ਸਾਲਾਂ ’ਚ ਵਿਭਾਗੀ ਕਾਰਜ ’ਚ ਲਗਾਤਾਰ ਗਿਰਾਵਟ ਆਈ ਹੈ। ਪੰਜਾਬ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਬਹੁਤ ਸਾਰੀਆਂ ਗਰੰਟੀਆਂ ਦਿੱਤੀਆਂ ਸਨ ਤੇ ਉਨ੍ਹਾਂ ਗਰੰਟੀਆਂ ’ਚ ਆਂਗਨਵਾੜੀ ਵਰਕਰਾਂ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨਾ ਤੇ ਮਾਣਭੱਤੇ ’ਚ ਦੁੱਗਣਾ ਵਾਧਾ ਕਰਨਾ ਵੀ ਸ਼ਾਮਲ ਸੀ। ਸੈਕਟਰੀ ਨਰੇਸ਼ ਰਾਣੀ ਨੇ ਦੱਸਿਆ ਕਿ ਜਿੱਥੇ ਇਹ ਗਰੰਟੀਆਂ ਸਨ। ਉੱਥੇ ਵੱਖ-ਵੱਖ ਮੀਟਿੰਗਾਂ ’ਚ ਹੋਰ ਵੀ ਬਹੁਤ ਸਾਰੀਆਂ ਮੰਗਾਂ ’ਤੇ ਵਿਸ਼ਵਾਸ ਦਿਵਾਇਆ ਗਿਆ ਸੀ ਪਰ ਸਰਕਾਰ ਨੇ ਇਹ ਮੰਗਾਂ ਮੰਨਣ ਦੀ ਬਜਾਏ ਟਾਲ-ਮਟੋਲ ਦੀ ਨੀਤੀ ਅਪਣਾਈ ਹੋਈ ਹੈ। ਐੱਨਜੀਓ ਨੂੰ ਦਿੱਤੀ ਗਈ ਫੀਡ ਵਾਪਸ ਵਿਭਾਗ ’ਚ ਸ਼ਾਮਲ ਕਰਨਾ, ਪੈਨਸ਼ਨ ਗ੍ਰੈਜੂਟੀ ਲਾਗੂ ਕਰਵਾਉਣਾ ਆਦਿ ਮੰਗਾਂ ਨੂੰ ਲੈ ਕੇ 8 ਮਾਰਚ 2026 ਨੂੰ ਚੰਡੀਗੜ੍ਹ ’ਚ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ।