ਜਲੰਧਰ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ 15 ਫਰਵਰੀ ਨੂੰ ਜਲੰਧਰ ’ਚ ਸ਼ੋਭਾ ਯਾਤਰਾ ਸਜਾਈ ਜਾਵੇਗੀ, ਜਿਸ ਕਰਕੇ ਸ਼ਹਿਰ ਦੇ ਸਾਰੇ ਰੂਟ ਡਾਇਵਰਟ ਕੀਤੇ ਗਏ ਹਨ। ਇਸ ਲਈ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ’ਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੱਲ੍ਹ ਜਲੰਧਰ ਨਗਰ ਨਿਗਮ ਦੀ ਹੱਦ ’ਚ ਆਉਦੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਤੇ ਕਾਲਜਾਂ ’ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਦੇ ਸਮੂਹ ਸਰਕਾਰੀ ਤੇ ਅਰਧ ਸਰਕਾਰੀ ਦਫਤਰਾਂ ਦੇ ਕਰਮਚਾਰੀ ਵੀ ਨਗਰ ਕੀਰਤਨ ’ਚ ਸ਼ਾਮਿਲ ਹੋਣ ਲਈ ਅੱਧੇ ਦਿਨ ਦਿਨ ਦੀ ਛੁੱਟੀ ਲੈ ਸਕਦੇ ਹਨ।

Posted By: Sunil Thapa