ਕੇਐੱਮਵੀ ’ਚ ਸਾਲਾਨਾ ਕਨਵੋਕੇਸ਼ਨ ਭਲਕੇ
ਕੇਐੱਮਵੀ ਵਿਖੇ ਸਾਲਾਨਾ ਕਨਵੋਕੇਸ਼ਨ 9 ਮਾਰਚ ਨੂੰ
Publish Date: Sat, 07 Mar 2026 07:58 PM (IST)
Updated Date: Mon, 09 Mar 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਕੇਐੱਮਵੀ ਵਿਖੇ ਸੈਸ਼ਨ 2024-25 ਦੀਆਂ ਪੜ੍ਹਾਈ ਪੂਰੀ ਕਰ ਚੁੱਕੀਆਂ ਵਿਦਿਆਰਥਣਾਂ ਲਈ ਸਾਲਾਨਾ ਕਨਵੋਕੇਸ਼ਨ 9 ਮਾਰਚ 2026 ਨੂੰ ਕਰਵਾਈ ਜਾਵੇਗੀ। ਡਾਇਰੈਕਟਰ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਦੱਸਿਆ ਕਿ ਇਸ ਮੌਕੇ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵਰਤ ਮੁੱਖ ਮਹਿਮਾਨ ਵਜੋਂ ਵਿਦਿਆਰਥਣਾਂ ਨੂੰ ਸੰਬੋਧਨ ਕਰਨਗੇ, ਜਦਕਿ ਪ੍ਰੋਗਰਾਮ ਦੀ ਪ੍ਰਧਾਨਗੀ ਆਰੀਆ ਸਿੱਖਿਆ ਮੰਡਲ ਦੇ ਪ੍ਰਧਾਨ ਚੰਦਰ ਮੋਹਨ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਪੋਸਟ ਗ੍ਰੈਜੂਏਟ ਤੇ ਅੰਡਰ ਗ੍ਰੈਜੂਏਟ ਪੱਧਰ ਦੀਆਂ ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ ਤੇ ਯੂਨੀਵਰਸਿਟੀ ਮੈਰਿਟ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਹੋਰ ਪਤਵੰਤੇ ਮਹਿਮਾਨ ਵੀ ਹਾਜ਼ਰ ਹੋਣਗੇ। ਪ੍ਰੋ. ਦਿਵੇਦੀ ਨੇ ਦੱਸਿਆ ਕਿ ਕਨਵੋਕੇਸ਼ਨ ਦੀ ਰਿਹਰਸਲ 8 ਮਾਰਚ ਨੂੰ ਸਵੇਰੇ 11 ਵਜੇ ਹੋਵੇਗੀ। ਸਮਾਗਮ ਦੌਰਾਨ ਸੰਸਥਾ ਦੀਆਂ ਪ੍ਰਾਪਤੀਆਂ ਬਾਰੇ ਰਿਪੋਰਟ ਵੀ ਪੇਸ਼ ਕੀਤੀ ਜਾਵੇਗੀ ਤੇ ਵਿਦਿਆਰਥਣਾਂ ਵੱਲੋਂ ਦੇਸ਼ ਦੀ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਇਸ ਸਮਾਗਮ ਨੂੰ ਲੈ ਕੇ ਵਿਦਿਆਰਥਣਾਂ ’ਚ ਖਾਸ ਉਤਸ਼ਾਹ ਪਾਇਆ ਜਾ ਰਿਹਾ ਹੈ।