
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੰਤ ਹਜ਼ਾਰਾ ਸਿੰਘ ਜੀ ਦੀ ਸਾਲਾਨਾ ਬਰਸੀ ਤਿੰਨ ਰੋਜ਼ਾ ਸਮਾਗਮਾਂ ਨਾਲ ਮਨਾਈ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸੰਤ ਹਜ਼ਾਰਾ ਸਿੰਘ ਅਕਾਲੀ ਜੀ ਦੀ ਸਾਲਾਨਾ ਬਰਸੀ ਮਨਾਈ ਗਈ। ਬਰਸੀ ਸਬੰਧੀ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਏ ਗਏ। ਸਮਾਗਮਾਂ ਦੀ ਸ਼ੁਰੂਆਤ 25 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ। 26 ਅਗਸਤ ਨੂੰ ਬੱਚਿਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। 27 ਅਗਸਤ ਦਿਨ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਜਥੇਦਾਰ ਹਰਜਿੰਦਰ ਸਿੰਘ ਲੱਲੀਆਂ ਤੇ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਸੰਤ ਬਾਬਾ ਹਜ਼ਾਰਾ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸੰਤ ਬਾਬਾ ਹਜ਼ਾਰਾ ਸਿੰਘ ਜੀ ਨੇ ਆਪਣਾ ਸਾਰਾ ਜੀਵਨ ਪ੍ਰਭੂ ਭਗਤੀ ਤੇ ਲੋਕ ਸੇਵਾ ’ਚ ਬਤੀਤ ਕੀਤਾ। ਜਥੇਦਾਰ ਮਹਾ ਸਿੰਘ ਰਸੂਲਪੁਰ ਨੇ ਸਮਾਗਮ ’ਚ ਪਹੁੰਚੀਆਂ ਵਿਸ਼ੇਸ਼ ਸ਼ਖ਼ਸੀਅਤਾਂ ਤੇ ਸਮੂਹ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਇੰਦਰਜੀਤ ਸਿੰਘ ਸਿੱਧੂ, ਮਨਜੀਤ ਸਿੰਘ ਬਿੱਲਾ ਨੰਗਲ, ਡਾ. ਕੁਲਦੀਪ ਰਾਏ, ਕੁਲਦੀਪ ਸਿੰਘ ਬਾਜਵਾ ਢੱਕ ਮਜਾਰਾ, ਸੁਲੱਖਣ ਸਿੰਘ ਰਾਏਪੁਰ ਰਾਈਆਂ, ਡਾ. ਕੁਲਦੀਪ ਸਿੰਘ ਕੰਗ ਤੇਹਿੰਗ, ਭੁਪਿੰਦਰ ਸਿੰਘ, ਡਾ. ਪ੍ਰਿੰਸ ਆਦਿ ਹਾਜ਼ਰ ਸਨ।