- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲ ਅਕੈਡਮੀ ਧਨਾਲ ਕਲਾਂ ਵਿਖੇ ਉਤਸ਼ਾਹ ਨਾਲ ਕਰਵਾਇਆ ਸਾਲਾਨਾ ਸਮਾਗਮ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਧਨਾਲ ਕਲਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਗੁਰਬਾਣੀ ਦੇ ਪਾਵਨ ਸ਼ਬਦਾਂ ਦੇ ਕੀਰਤਨ ਨਾਲ ਹੋਈ, ਜਿਸ ਨੂੰ ਸਰਵਣ ਕਰਦਿਆਂ ਸਮੂਹ ਸੰਗਤ ਨੇ ਗੁਰੂ ਸਾਹਿਬ ਦਾ ਓਟ-ਆਸਰਾ ਲਿਆ। ਇਸ ਮੌਕੇ ਸ਼੍ਰੋ.ਅ.ਦ ਜਲੰਧਰ ਕੈਂਟ ਤੋਂ ਹਲਕਾ ਇੰਚਾਰਜ ਹਰਜਾਪ ਸਿੰਘ ਸੰਘਾ, ਪੁਲਿਸ ਇੰਸਪੈਕਟਰ ਅਰਵਿੰਦ ਕੁਮਾਰ, ਆਰਓ ਦਫ਼ਤਰ ਜਲੰਧਰ ਤੋਂ ਸੁਖਦੇਵ ਸਿੰਘ ਔਲਖ, ਡਾਇਰੈਕਟਰ ਡਾ. ਰਸ਼ਮੀ ਵਿਜ ਤੇ ਅਕੈਡਮੀ ਦੇ ਸਾਬਕਾ ਪ੍ਰਿੰਸੀਪਲ ਅਮਨਦੀਪ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਅਕੈਡਮੀ ਦੀ ਪ੍ਰਿੰਸੀਪਲ ਬਲਜੀਤ ਕੌਰ ਨੇ ਮਹਿਮਾਨਾਂ ਤੇ ਮਾਪਿਆਂ ਦਾ ਨਿੱਘਾ ਸਵਾਗਤ ਕਰਦਿਆਂ ਅਕਾਦਮਿਕ ਸੈਸ਼ਨ 2025-26 ਦੌਰਾਨ ਅਕੈਡਮੀ ਦੀਆਂ ਵਿੱਦਿਅਕ ਪ੍ਰਾਪਤੀਆਂ, ਗਤੀਵਿਧੀਆਂ ਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਉਪਰੰਤ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਤੇ ਸਮਾਜਿਕ ਵਿਸ਼ਿਆਂ ਨਾਲ ਸਬੰਧਤ ਨਾਟਕ ਪੇਸ਼ ਕੀਤੇ। ਸਮਾਗਮ ਦੌਰਾਨ ਸਾਲਾਨਾ ਇਨਾਮ ਵੰਡ ਸਮਾਰੋਹ ਵੀ ਕਰਵਾਇਆ ਗਿਆ, ਜਿਸ ’ਚ ਪੜ੍ਹਾਈ, ਖੇਡਾਂ ਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ’ਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਧਿਆਪਕ ਸੁਨੀਲ ਕੁਮਾਰ, ਗੌਤਮ, ਬਲਕਰਨ ਸਿੰਘ, ਬਹਾਦਰ ਸਿੰਘ, ਮਨਪ੍ਰੀਤ ਕੌਰ, ਮਨਿੰਦਰ ਕੌਰ ਤੇ ਕਮਲਜੋਤ ਕੌਰ ਨੂੰ ਮਿਹਨਤ, ਲਗਨ ਤੇ ਅਕੈਡਮੀ ਪ੍ਰਤੀ ਸਮਰਪਿਤ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਸਮੁੱਚਾ ਸਮਾਗਮ ਸੁਚੱਜੇ ਤੇ ਅਨੁਸ਼ਾਸਿਤ ਢੰਗ ਨਾਲ ਸੰਪੰਨ ਹੋਇਆ।