ਸ਼ਹੀਦਾਂ ਦੀ ਯਾਦ ’ਚ ਜੋੜ ਮੇਲਾ ਤੇ ਮਹਾਨ ਗੁਰਮਤਿ ਸਮਾਗਮ ਕਰਵਾਇਆ
ਸ਼ਹੀਦਾਂ ਦੀ ਯਾਦ ’ਚ ਸਲਾਨਾ ਜੋੜ ਮੇਲਾ ਤੇ ਮਹਾਨ ਗੁਰਮਤਿ ਸਮਾਗਮ ਕਰਵਾਇਆ
Publish Date: Sun, 08 Mar 2026 06:33 PM (IST)
Updated Date: Mon, 09 Mar 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਦੁਆਬੇ ਦੇ ਇਤਿਹਾਸਕ ਤੇ ਪਵਿੱਤਰ ਅਸਥਾਨ ਗੁਰਦੁਆਰਾ ਸ਼ਹੀਦਾਂ ਸਿੰਘਾਂ, ਪਿੰਡ ਥਲਾ ਨੇੜੇ ਫਿਲੌਰ ਵਿਖੇ ਸ਼ਹੀਦਾਂ ਦੀ ਯਾਦ ’ਚ ਸਾਲਾਨਾ ਜੋੜ ਮੇਲਾ ਤੇ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਹ ਸਮਾਗਮ ਮੁੱਖ ਸੇਵਾਦਾਰ ਸੰਤ ਸੰਤੋਖ ਸਿੰਘ ਜੀ ਥਲੇ ਵਾਲੇ, ਪ੍ਰਧਾਨ ਨਿਰਮਲਾ ਸੰਤ ਮੰਡਲ ਪੰਜਾਬ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਕਥਾਵਾਚਕਾਂ, ਕੀਰਤਨੀ ਜਥਿਆਂ ਤੇ ਰਾਗੀ-ਢਾਡੀ ਜਥਿਆਂ ਨੇ ਰਸਭਿੰਨੀ ਗੁਰਬਾਣੀ ਕੀਰਤਨ ਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਸੰਤ ਸੰਤੋਖ ਸਿੰਘ ਥਲੇ ਵਾਲਿਆਂ ਵੱਲੋਂ ਦਾਨੀ ਸੱਜਣਾਂ ਤੇ ਵਿਸ਼ੇਸ਼ ਸ਼ਖਸੀਅਤਾਂ ਦਾ ਸਿਰੋਪਾਓ ਭੇਟ ਕਰ ਕੇ ਸਨਮਾਨ ਕੀਤਾ ਗਿਆ। ਸਮਾਗਮ ’ਚ ਗਿਆਨੀ ਭਾਈ ਬਲਜੀਤ ਸਿੰਘ (ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ), ਜਥੇਦਾਰ ਸੁਖਵਿੰਦਰ ਸਿੰਘ (ਸਾਬਕਾ ਤਖਤਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ) ਤੇ ਪੰਜ ਪਿਆਰੇ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਜਥੇਦਾਰ ਸੁਖਵਿੰਦਰ ਸਿੰਘ ਕਾਲਾ, ਅਮਰਜੀਤ ਸਿੰਘ ਥਾਣੇਦਾਰ, ਅਮਰੀਕ ਸਿੰਘ, ਸਰਬਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ।