ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨੇ
ਸਰਕਾਰੀ ਹਾਈ ਸਕੂਲ ਮਾਓ ਸਾਹਿਬ ’ਚ ਸਾਲਾਨਾ ਇਨਾਮ ਵੰਡ ਸਮਾਰੋਹ ਧੂਮਧਾਮ ਨਾਲ ਮਨਾਇਆ
Publish Date: Thu, 09 Apr 2026 06:19 PM (IST)
Updated Date: Thu, 09 Apr 2026 06:23 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਸਰਕਾਰੀ ਹਾਈ ਸਕੂਲ ਮਾਓ ਸਾਹਿਬ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸਕੂਲ ਇੰਚਾਰਜ ਕਰਨੈਲ ਫਿਲੌਰ ਦੀ ਦੇਖ-ਰੇਖ ਤੇ ਸਕੂਲ ਮੁਖੀ ਨਰਿੰਦਰ ਕੁਮਾਰ ਦੀ ਅਗਵਾਈ ਹੇਠ ਸਕੂਲ ਦੇ ਵਿਹੜੇ ’ਚ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਲਖਵਿੰਦਰ ਸਿੰਘ ਮਿੰਟਾ ਵੱਲੋਂ ਕੀਤੀ ਗਈ। ਇਸ ਮੌਕੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਪੜ੍ਹਾਈ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਤੇ ਵੱਖ-ਵੱਖ ਖੇਡਾਂ ’ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਕੂਲ ਨੂੰ ਮਿਲੇ ਦੋ ਇੰਟਰਐਕਟਿਵ ਪੈਨਲਾਂ ਦੀ ਵੀ ਘੁੰਢ ਚੁਕਾਈ ਕੀਤੀ ਗਈ, ਜੋ ਵਿਦਿਆਰਥੀਆਂ ਲਈ ਆਧੁਨਿਕ ਸਿੱਖਿਆ ਦੇ ਨਵੇਂ ਦਰਵਾਜ਼ੇ ਖੋਲ੍ਹਣਗੇ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗ-ਬਿਰੰਗੀਆਂ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਸਕੂਲ ਮੈਨੇਜਮੈਂਟ ਕਮੇਟੀ, ਗ੍ਰਾਮ ਪੰਚਾਇਤ ਮਾਓ ਸਾਹਿਬ, ਮੀਆਂਵਾਲ ਤੇ ਖੇਲਾ ਦੇ ਮੈਂਬਰਾਂ ਤੋਂ ਇਲਾਵਾ ਗੁਰੂ ਅਰਜਨ ਦੇਵ ਸਪੋਰਟਸ ਕਲੱਬ ਤੇ ਡਾ. ਬੀ.ਆਰ. ਅੰਬੇਡਕਰ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਤੇ ਪਿੰਡ ਦੇ ਹੋਰ ਸ਼ਖਸੀਅਤਾਂ ਨੇ ਭਰਪੂਰ ਹਾਜ਼ਰੀ ਲਗਵਾਈ। ਇਸ ਦੌਰਾਨ ਸਰਪੰਚ ਪਰਮਿੰਦਰ ਕੌਰ, ਮਹਿੰਦਰ ਸਿੰਘ ਸੰਧੂ, ਬਲਜਿੰਦਰ ਸਿੰਘ ਜੱਸੜ, ਰਵੀ ਭੌਰਾ, ਨਵਦੀਪ ਕੁਮਾਰ, ਕ੍ਰਿਪਾਲ ਸਿੰਘ ਤੇ ਹੋਰ ਕਈ ਪ੍ਰਮੁੱਖ ਹਸਤੀਆਂ ਵੀ ਮੌਜੂਦ ਸਨ।