ਮਿਹਨਤ ਕਰਦੇ ਰਹਿਣ ਵਿਦਿਆਰਥੀ : ਮਹਿੰਦਰਜੀਤ ਸਿੰਘ
ਗੁਰੂ ਅਮਰਦਾਸ ਪਬਲਿਕ ਸਕੂਲ ’ਚ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਰੋਹ
Publish Date: Sat, 14 Feb 2026 07:29 PM (IST)
Updated Date: Sat, 14 Feb 2026 07:33 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰੂ ਅਮਰਦਾਸ ਪਬਲਿਕ ਮਾਡਲ ਟਾਊਨ ਵਿਖੇ ਸ਼ਨਿਚਰਵਾਰ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਕੂਲ ਨੂੰ ਰੰਗ-ਬਰੰਗੀਆਂ ਝੰਡੀਆਂ, ਫੁੱਲਾਂ, ਕਲਾ ਰੂਪੀ ਸ਼ੀਲਡਾਂ, ਮੈਡਲਾਂ ਆਦਿ ਨਾਲ ਸਜਾਇਆ ਗਿਆ। ਪ੍ਰਧਾਨ ਮਹਿੰਦਰਜੀਤ ਸਿੰਘ ਨੇ ਕਮੇਟੀ ਮੈਂਬਰਾਂ ਦੇ ਨਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਪ੍ਰਿੰਸੀਪਲ ਡਾ. ਅਪਰਣਾ ਮਹਿਤਾ ਤੇ ਸਕੂਲ ਵਿਦਿਆਰਥੀਆਂ ਨੇ ਮੁੱਖ ਮਹਿਮਾਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਸਮਾਗਮ ਦਾ ਆਗਾਜ਼ ਵਿਦਿਆਰਥੀਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਕੀਤਾ ਗਿਆ। ਜੂਨੀਅਰ ਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਗਰੁੱਪ ਡਾਂਸ ਪੇਸ਼ ਕੀਤਾ। ਪੰਜਾਬੀ ਲੋਕ ਨਾਚ ਭੰਗੜਾ ਇਸ ਰੰਗਾਰੰਗ ਪ੍ਰੋਗਰਾਮ ਦੀ ਖਿੱਚ ਦਾ ਕੇਂਦਰ ਰਿਹਾ। ਪ੍ਰਧਾਨ ਮਹਿੰਦਰਜੀਤ ਸਿੰਘ ਤੇ ਕਮੇਟੀ ਮੈਂਬਰਾਂ ਨੇ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਤਸ਼ਾਹਿਤ ਕੀਤਾ ਤੇ ਭਵਿੱਖ ’ਚ ਵੀ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਜੁਗਿੰਦਰ ਸਿੰਘ ਗੁੰਬਰ, ਪਰਮਿੰਦਰ ਸਿੰਘ, ਡਾ. ਐੱਚਐੱਮ ਹੁਰੀਆ, ਕੁਲਤਾਰਨ ਸਿੰਘ ਅਨੰਦ, ਐੱਚਐੱਸ ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ ਆਦਿ ਹਾਜ਼ਰ ਹੋਏ।