- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰੀ ਵਿਦਿਆਲਿਆ ਨੰਬਰ-2 ਜਲੰਧਰ ਛਾਉਣੀ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ

-ਖੇਡਾਂ ’ਚ ਵਿਦਿਆਰਥੀਆਂ ਖੇਡਾਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ : ਡਾ. ਬਲਜੀਤ ਕੌਰ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ
ਸਥਾਨਕ ਪੀਐੱਮ ਸ਼੍ਰੀ ਕੇਂਦਰੀ ਵਿਦਿਆਲਿਆ ਨੰਬਰ-2 ਜਲੰਧਰ ਛਾਉਣੀ ’ਚ ਸਾਲਾਨਾ ਖੇਡ ਦਿਵਸ ਮਨਾਇਆ ਗਿਆ। ਸਮਾਗਮ ’ਚ ਮੁੱਖ ਮਹਿਮਾਨ ਵਜੋਂ ਭਾਰਤੀ ਖੇਡ ਅਥਾਰਟੀ ਦੀ ਸਾਬਕਾ ਹਾਕੀ ਕੋਚ ਡਾ. ਬਲਜੀਤ ਕੌਰ ਨੇ ਸ਼ਿਰਕਤ ਕੀਤੀ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਸਾਬਕਾ ਮਿਸਟਰ ਇੰਡੀਆ ਤੇ ਸੇਵਾਮੁਕਤ ਖੇਡ ਅਧਿਆਪਕ ਵਿਜੇ ਨੇ ਸਮਾਗਮ ਪਹੁੰਚੇ। ਸਮਾਗਮ ਦੀ ਸ਼ੁਰੂਆਤ ਮਹਿਮਾਨਾਂ ਵੱਲੋਂ ਦੀਪ ਜਗਾ ਕੇ ਕੀਤੀ ਗਈ। ਇਸ ਮੌਕੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ’ਚ ਵਿਦਿਆਰਥੀਆਂ ਨੇ ਪਰੇਡ, ਸਵਾਗਤ ਗੀਤ, ਭੰਗੜਾ, ਗਿੱਧਾ ਤੇ ਜੁੰਬਾ ਡਾਂਸ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ। ਮੁੱਖ ਮਹਿਮਾਨ ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਸਿਹਤਮੰਦ ਜੀਵਨ ਦਾ ਆਧਾਰ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡ ਗਤੀਵਿਧੀਆਂ ’ਚ ਵੀ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਖੇਡ ਮੁਕਾਬਲਿਆਂ ’ਚ ਦੌੜਾਂ, ਰੱਸਾਕਸ਼ੀ ਤੇ ਯੋਗਾ ਸਮੇਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਹਾਊਸ ਪਰੇਡ ’ਚ ਵਿਦਿਆਰਥੀਆਂ ਨੇ ਅਨੁਸ਼ਾਸਨ ਤੇ ਇਕਜੁੱਟਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੇ ਅੰਤ ’ਚ ਵੱਖ-ਵੱਖ ਖੇਡ ਮੁਕਾਬਲਿਆਂ ਦੇ ਜੇਤੂਆਂ ਨੂੰ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਤੇ ਪ੍ਰਿੰਸੀਪਲ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।