- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰਖਾਣ ਮਜਾਰਾ ਵਿਖੇ ਗੁੱਗਾ ਜਾਹਰ ਪੀਰ ਦੀ ਯਾਦ ’ਚ ਸਾਲਾਨਾ ਛਿੰਝ ਮੇਲਾ

-ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪਹਿਲਵਾਨਾਂ ਨੇ ਪੁੱਜੇ
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਹਲਕਾ ਫਿਲੌਰ ਦੇ ਪਿੰਡ ਤਰਖਾਣ ਮਜਾਰਾ ਵਿਖੇ ਧੰਨ-ਧੰਨ ਗੁੱਗਾ ਜਾਹਰ ਪੀਰ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ। ਮੇਲੇ ’ਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪਹਿਲਵਾਨ ਪੁੱਜੇ। ਮੇਲੇ ’ਚ ਹਲਕਾ ਫਿਲੌਰ ਦੀ ਇੰਚਾਰਜ ਹਰਜੋਤ ਕੌਰ ਲੋਹਟੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਪ੍ਰਬੰਧਕਾਂ ਅਤੇ ਸੰਗਤ ਨੂੰ ਛਿੰਝ ਮੇਲੇ ਦੀ ਵਧਾਈ ਦਿੰਦਿਆਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ’ਚ ਖੇਡ ਮੇਲੇ ਕਰਵਾਉਣਾ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਇਕ ਸਾਧਨ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਸਕਦਾ ਹੈ। ਛਿੰਝ ਮੇਲੇ ਦੌਰਾਨ ਪਟਕੇ ਦੀ ਕੁਸ਼ਤੀ ਗੁੱਜਰ ਪਹਿਲਵਾਨ ਨੇ ਜਿੱਤੀ। ਇਸ ਮੌਕੇ ਪ੍ਰਬੰਧਕ ਕਮੇਟੀ ਤੇ ਗ੍ਰਾਮ ਪੰਚਾਇਤ ਵੱਲੋਂ ਮੇਲੇ ’ਚ ਪਹੁੰਚੀਆਂ ਵਿਸ਼ੇਸ਼ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੇਲੇ ਦੌਰਾਨ ਐਂਕਰ ਦੀ ਭੂਮਿਕਾ ਕਰਮਦੀਨ ਚੱਕ ਸਾਬੂ ਤੇ ਜਸਵੰਤ ਰਾਏ ਤਰਖਾਣ ਮਜਾਰਾ ਨੇ ਨਿਭਾਈ। ਇਸ ਮੌਕੇ ਮੋਹਨ ਲਾਲ ਸਰਪੰਚ, ਨਿਰਮਲ ਸਿੰਘ ਮੰਗੀ, ਲਖਦੀਪ ਸਿੰਘ ਬਬਲੂ, ਜਸਵੰਤ ਰਾਏ, ਤੀਰਥ ਸਿੰਘ ਲੰਬੜਦਾਰ, ਦੇਸ ਰਾਜ ਮੱਲ, ਮੇਵਾ ਸਿੰਘ ਸਰਪੰਚ ਫਲਪੋਤਾ, ਗੋਰਾ ਫਲਪੋਤਾ ਸਮੇਤ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ, ਗ੍ਰਾਮ ਪੰਚਾਇਤ ਮੈਂਬਰ ਤੇ ਵੱਡੀ ਗਿਣਤੀ ’ਚ ਨਗਰ ਨਿਵਾਸੀ ਹਾਜ਼ਰ ਸਨ।