- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਰਿਸਟਨ ਵਿਖੇ ਸਮਾਗਮ ਦੌਰਾਨ ਹਰਖੋਵਾਲ ਸੰਪ੍ਰਦਾਇ ਦੇ ਮੁਖੀ ਸੰਤ ਬਾਬਾ ਭਗਵਾਨ ਸਿੰਘ ਸਨਮਾਨਿਤ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰੂ ਨਾਨਕ ਗੁਰਦੁਆਰਾ ਵਰਿਸਟਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹਰਖੋਵਾਲ ਨਿਰਮਲ ਸੰਪ੍ਰਦਾਇ ਦੇ ਮੁਖੀ ਤੇ ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ ਜਲੰਧਰ ਵਾਲਿਆਂ ਦੀ ਅਗਵਾਈ ’ਚ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਨੇ ਦੱਸਿਆ ਕਿ ਦੋ ਦਿਨਾਂ ਗੁਰਮਤਿ ਸਮਾਗਮ ’ਚ ਗੁਰਬਾਣੀ ਕੀਰਤਨ ਰਾਹੀਂ ਰਾਗੀ ਜਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ ਤੇ ਪ੍ਰਸਿੱਧ ਵਿਦਵਾਨਾਂ ਨੇ ਗੁਰ-ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਤੇ ਉਨ੍ਹਾਂ ਦੇ ਸੇਵਕਾਂ ਨੂੰ ਗੁਰੂ ਘਰ ਵੱਲੋਂ ਗਿਆਨੀ ਭਾਗ ਸਿੰਘ ਪ੍ਰਧਾਨ, ਬਾਬਾ ਗੁਰਮੇਲ ਸਿੰਘ, ਸੁਖਬੀਰ ਸਿੰਘ, ਸਟੇਜ ਸੰਚਾਲਕ ਅਰਵਿੰਦਰ ਸਿੰਘ ਤੇ ਸਮੂਹ ਪ੍ਰਬੰਧਕਾਂ ਨੇ ਸਿਰੋਪਾਓ ਦੀ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ। ਮੁੱਖ ਪ੍ਰਬੰਧਕ ਭਾਗ ਸਿੰਘ ਨੇ ਉਚੇਚੇ ਤੌਰ ’ਤੇ ਪੁੱਜੇ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ, ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਸੰਗਤਾਂ ਵੱਲੋਂ ਮਿਲੇ ਸਹਿਯੋਗ ਲਈ ਹਾਰਦਿਕ ਧੰਨਵਾਦ ਕੀਤਾ। ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਵੱਲੋਂ ਸਾਂਝੀਵਾਲਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ’ਚ ਅਪਨਾਉਣ ਦੀ ਪੁਰਜ਼ੋਰ ਅਪੀਲ ਕੀਤੀ।