ਬਾਲ ਭਿੱਖਿਆ ਰੋਕੂ ਟਾਸਕ ਫੋਰਸ ਨੇ ਭੀਖ ਮੰਗਦੀ ਬੱਚੀ ਛੁਡਾਈ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਭੀਖ ਮੰਗਦੀ ਬੱਚੀ ਨੂੰ ਛੁਡਾਇਆ
Publish Date: Thu, 22 Jan 2026 06:53 PM (IST)
Updated Date: Thu, 22 Jan 2026 06:54 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਕਪੂਰਥਲਾ ਚੌਕ ਤੇ ਚਿਕਚਿਕ ਚੌਕ ’ਚ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਭੀਖ ਮੰਗਦੀ ਇਕ ਬੱਚੀ ਨੂੰ ਰੈਸਕਿਊ ਕੀਤਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਭੀਖ ਮੰਗਣ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਏ ਜਾ ਰਹੇ ਜੀਵਨਜੋਤ ਪ੍ਰੋਜੈਕਟ ਤਹਿਤ ਇਹ ਚੈਕਿੰਗ ਕੀਤੀ ਗਈ ਹੈ, ਜਿਸ ਦੌਰਾਨ ਇਕ ਨਾਬਾਲਗ ਲੜਕੀ ਨੂੰ ਛੁਡਾਉਣ ਉਪਰੰਤ ਉਸਦਾ ਮੈਡੀਕਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲੜਕੀ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕਰਨ ਉਪਰੰਤ ਚਿਲਡਰਨ ਹੋਮ ਗਾਂਧੀ ਵਨੀਤਾ ਆਸ਼ਰਮ ਵਿਖੇ ਸ਼ੈਲਟਰ ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਚੀ ਦੇ ਮਾਪਿਆਂ ਦੇ ਬਾਲ ਭਲਾਈ ਕਮੇਟੀ ਅੱਗੇ ਪੇਸ਼ ਹੋਣ ਤੋਂ ਬਾਅਦ ਅਗਲੇਰੀ ਕਾਰਵਾਈ ਆਰੰਭੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜਲੰਧਰ ਦੇ ਅਧਿਕਾਰੀ ਵੀ ਮੌਜੂਦ ਸਨ।