ਪਿ੍ਰਤਪਾਲ ਸਿੰਘ/ਗਿਆਨ ਸੈਦਪੁਰੀ, ਸ਼ਾਹਕੋਟ : ਸਟੇਟ ਐਵਾਰਡੀ ਮਾਸਟਰ ਬਲਕਾਰ ਸਿੰਘ ਸਚਦੇਵਾ ਦਾ ਬੀਤੀ ਰਾਤ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਦੇਹ ਦਾ ਅੰਤਿਮ ਸੰਸਕਾਰ ਮੋਗਾ ਰੋਡ ਸ਼ਮਸ਼ਾਨਘਾਟ ਵਿਖੇ ਨਮ ਅੱਖਾਂ ਨਾਲ ਕੀਤਾ ਗਿਆ। ਉਨ੍ਹਾਂ ਦੇ ਸਪੁੱਤਰਾਂ ਆਜ਼ਾਦ ਸਿੰਘ, ਸੁਖਦੀਪ ਸਿੰਘ ਤੇ ਕਰਮਦੀਪ ਸਿੰਘ ਨੇ ਚਿਖਾ ਨੂੰ ਅਗਨੀ ਦਿਖਾਈ। ਇਸ ਮੌਕੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ, ਡੀਐੱਸਪੀ ਗੁਰਪ੍ਰਰੀਤ ਸਿੰਘ ਗਿੱਲ ਤੇ ਐੱਸਐੱਚਓ ਗੁਰਿੰਦਰਜੀਤ ਸਿੰਘ ਨਾਗਰਾ ਨੇ ਉਨਾਂ੍ਹ ਦੇ ਗ੍ਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਅੰਤਿਮ ਸੰਸਕਾਰ ਮੌਕੇ ਨਿਰਮਲ ਕੁਟੀਆ ਸੀਚੇਵਾਲ ਦੇ ਸੁਰਜੀਤ ਸਿੰਘ ਸ਼ੰਟੀ, ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਦੇ ਪ੍ਰਬੰਧਕ ਰਾਮ ਮੂਰਤੀ, 'ਆਪ' ਸਪੋਰਟਸ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਚੱਠਾ, ਸੁਖਦੀਪ ਸਿੰਘ ਸੋਨੂੰ ਕੰਗ ਪੀਏ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਥੇ. ਚਰਨ ਸਿੰਘ ਸਿੰਧੜ ਸਮੇਤ ਪ੍ਰਰੈੱਸ ਕਲੱਬ ਸ਼ਾਹਕੋਟ ਦੇ ਮੈਂਬਰ, ਸਮਾਜਿਕ, ਧਾਰਮਿਕ, ਅਧਿਆਪਕ ਯੂਨੀਅਨਾਂ ਤੇ ਸਿਆਸੀ ਪਾਰਟੀਆਂ ਦੇ ਆਗੂ ਹਾਜ਼ਰ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਲਕਾਰ ਸਿੰਘ ਸਚਦੇਵਾ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ 12 ਫਰਵਰੀ ਨੂੰ ਹੋਵੇਗੀ।