ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ, ਦੂਜਾ ਫ਼ਰਾਰ
ਅੱਪਰਾ ਪੁਲਿਸ ਵੱਲੋਂ 36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਥਿਤ ਮੁਲਜ਼ਮ ਗ੍ਰਿਫਤਾਰ, ਦੂਜਾ ਫਰਾਰ
Publish Date: Mon, 20 Apr 2026 06:48 PM (IST)
Updated Date: Mon, 20 Apr 2026 06:51 PM (IST)
ਹਰਜਿੰਦਰ ਸਿੰਘ ਖਾਨਪੁਰ, ਪੰਜਾਬੀ ਜਾਗਰਣ, ਅੱਪਰਾ : ਅੱਪਰਾ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਰਵਾਈ ਕਰਦਿਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਥਿਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਉਸਦਾ ਸਾਥੀ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਅੱਪਰਾ ਸਬ ਇੰਸਪੈਕਟਰ ਸੁਖਦੇਵ ਸਿੰਘ ਔਲਖ ਨੇ ਦੱਸਿਆ ਕਿ ਖਾਨਪੁਰ ਨਹਿਰ ਪੁਲ ’ਤੇ ਨਾਕਾਬੰਦੀ ਦੌਰਾਨ ਐਕਟਿਵਾ ਸਵਾਰ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 12 ਬੋਤਲਾਂ 999 ਮਾਰਕਾ ਤੇ 24 ਬੋਤਲਾਂ 91 ਮਾਰਕਾ (ਚੰਡੀਗੜ੍ਹ ਮੇਡ) ਕੁੱਲ 36 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ। ਪੁਲਿਸ ਅਨੁਸਾਰ ਕਥਿਤ ਮੁਲਜ਼ਮਾਂ ਦੀ ਪਛਾਣ ਮਨਜੀਤ ਸਿੰਘ ਬਿੰਦਰ ਤੇ ਜਗਦੀਪ ਕੁਮਾਰ ਜੌਲੀ ਵਜੋਂ ਹੋਈ ਹੈ, ਜੋ ਕਿ ਪਿੰਡ ਪਾਲਕਦੀਮ ਦੇ ਰਹਿਣ ਵਾਲੇ ਹਨ। ਪੁਲਿਸ ਨੇ ਮਨਜੀਤ ਸਿੰਘ ਨੂੰ ਕਾਬੂ ਕਰ ਲਿਆ ਹੈ, ਜਦਕਿ ਜਗਦੀਪ ਕੁਮਾਰ ਜੌਲੀ ਮੌਕੇ ਤੋਂ ਫਰਾਰ ਹੋਣ ’ਚ ਕਾਮਯਾਬ ਹੋ ਗਿਆ। ਪੁਲਿਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਫਰਾਰ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।