Breaking News : ਪੰਜਾਬ ਤੇ ਦਿੱਲੀ ਤੋਂ ਇਲਾਵਾ ਜੰਮੂ ਕਸ਼ਮੀਰ 'ਚ ਭੂਚਾਲ ਦੇ ਝਟਕੇ ਮਹਿਸੂਸ ਹੋਏ
ਸ਼ੁੱਕਰਵਾਰ ਰਾਤ 9 :45 ਮਿੰਟ ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦਿੱਲੀ ਐਨਸੀਆਰ ਤੋਂ ਇਲਾਵਾ ਚੰਡੀਗੜ੍ਹ, ਜਲੰਧਰ ਤੇ ਹੋਰ ਵੀ ਕਈ ਸ਼ਹਿਰਾਂ ਵੀ ਭੂਚਾਲ ਦੇ ਝਟਕੇ ਲੱਗਣ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਜੰਮੂ ਤੇ ਕਸ਼ਮੀਰ ਵਿਚ ਤੇ ਹਰਿਆਣਾ 'ਚ ਵੀ ਭੂਚਾਲ ਆਉਣ ਦਾ ਸਮਾਚਾਰ ਹੈ।
Publish Date: Fri, 03 Apr 2026 09:54 PM (IST)
Updated Date: Fri, 03 Apr 2026 10:16 PM (IST)
ਡਿਜੀਟਲ ਡੈਸਕ, ਜਲੰਧਰ : ਸ਼ੁੱਕਰਵਾਰ ਰਾਤ 9 :45 ਮਿੰਟ ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦਿੱਲੀ ਐਨਸੀਆਰ ਤੋਂ ਇਲਾਵਾ ਚੰਡੀਗੜ੍ਹ, ਜਲੰਧਰ ਤੇ ਫਿਰੋਜ਼ਪੁਰ ਤੋਂ ਇਲਾਵਾ ਹੋਰ ਵੀ ਕਈ ਸ਼ਹਿਰਾਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਇਸ ਤੋਂ ਇਲਾਵਾ ਜੰਮੂ ਤੇ ਕਸ਼ਮੀਰ ਵਿਚ ਤੇ ਹਰਿਆਣਾ 'ਚ ਵੀ ਭੂਚਾਲ ਆਉਣ ਦਾ ਸਮਾਚਾਰ ਹੈ। ਰਿਕਟਰ ਪੈਮਾਨੇ 'ਤੇ ਇਸਦੀ ਤੀਬਰਤਾ 5.9 ਦੱਸੀ ਗਈ ਸੀ। ਇਸਦਾ ਕੇਂਦਰ ਅਫਗਾਨਿਸਤਾਨ ਵਿੱਚ ਸੀ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਡਰ ਕੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਲੋਕਾਂ ਨੇ ਆਪਣੇ ਦਫਤਰ ਵੀ ਖਾਲੀ ਕਰਵਾ ਲਏ। ਹਾਲਾਂਕਿ, ਕਿਤੇ ਵੀ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।