- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਮਤਿ ਸਿਧਾਂਤਾਂ ’ਤੇ ਚੱਲਦਿਆਂ ਮਨਾਉਣ ਦੀ ਅਪੀਲ: ਜਥੇਦਾਰ ਹਰਜਿੰਦਰ ਸਿੰਘ ਲੱਲੀਆਂ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਹਰਜਿੰਦਰ ਸਿੰਘ ਲੱਲੀਆਂ ਨੇ ਸਮੂਹ ਸਿੱਖ ਸੰਗਤ ਤੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਨਿਮਰ ਅਪੀਲ ਕਰਦਿਆਂ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ 24 ਨਵੰਬਰ ਨੂੰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰਪੁਰਬ ਮੌਕੇ ਦਿਖਾਵੇ ਵਾਲੀਆਂ ਰਸਮਾਂ ਤੋਂ ਦੂਰ ਰਹਿ ਕੇ ਗੁਰੂ ਸਾਹਿਬ ਦੇ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਨਾ ਹੀ ਸੱਚੀ ਸ਼ਰਧਾ ਦਾ ਪ੍ਰਤੀਕ ਹੈ। ਉਨ੍ਹਾਂ ਅਪੀਲ ਕੀਤੀ ਕਿ ਇਸ ਪਾਵਨ ਦਿਹਾੜੇ ਦੀ ਯਾਦ ’ਚ ਵੱਧ ਤੋਂ ਵੱਧ ਰੁੱਖ ਲਗਾ ਕੇ ਵਾਤਾਵਰਣ ਦੀ ਸੰਭਾਲ ਕੀਤੀ ਜਾਵੇ ਤੇ ਗੁਰੂ ਸਾਹਿਬ ਦੇ ਕੁਦਰਤ ਪ੍ਰੇਮ ਦੇ ਸੰਦੇਸ਼ ਨੂੰ ਅਮਲੀ ਰੂਪ ਦਿੱਤਾ ਜਾਵੇ। ਸੰਗਤਾਂ ਗੁਰੂ ਘਰਾਂ ’ਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ, ਨਿਸ਼ਾਨ ਸਾਹਿਬ ਦੀ ਸੇਵਾ ਕਰਨ ਤੇ ਗੁਰਬਾਣੀ ਕੀਰਤਨ ’ਚ ਸ਼ਾਮਲ ਹੋਣ। ਇਸ ਦੇ ਨਾਲ ਹੀ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਗੁਰਮਤਿ ਸਿਧਾਂਤਾਂ ਬਾਰੇ ਜਾਣੂ ਕਰਵਾਇਆ ਜਾਵੇ।