- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਲੱਸਟਰ ਭੋਗਪੁਰ ਦੀ ਦੂਜੇ ਦਿਨ ਦੀ ਟ੍ਰੇਨਿੰਗ ਕਰਵਾਈ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਿਨਪਾਲਕੇ (ਜਲੰਧਰ) ਵਿਖੇ ਬੀਐੱਨਓ-ਕਮ-ਪ੍ਰਿੰਸੀਪਲ ਸੁਰਿੰਦਰ ਕੁਮਾਰ ਰਾਣਾ ਦੀ ਅਗਵਾਈ ਹੇਠ ਕਲੱਸਟਰ ਭੋਗਪੁਰ ਦੀ ਦੂਜੇ ਦਿਨ ਦੀ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਿਨਪਾਲਕੇ, ਸਰਕਾਰੀ ਪ੍ਰਾਇਮਰੀ ਸਕੂਲ ਬਿਨਪਾਲਕੇ, ਸੱਧਾ ਚੱਕ, ਭੂੰਦੀਆਂ, ਨੰਗਲ ਅਰਾਈਆਂ, ਜੰਡੀਰ, ਸੋਹਲਪੁਰ ਤੇ ਡੱਲੀ ਦੇ ਸਕੂਲ ਇੰਚਾਰਜਾਂ ਸਮੇਤ ਸਾਰੇ ਸਕੂਲਾਂ ਦੀਆਂ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਨੇ ਭਾਗ ਲਿਆ। ਟ੍ਰੇਨਿੰਗ ਦੇ ਰਿਸੋਰਸ ਪਰਸਨ ਈਟੀਟੀ ਅਧਿਆਪਕ ਪ੍ਰੇਮ ਕੁਮਾਰ, ਸਰਕਾਰੀ ਪ੍ਰਾਇਮਰੀ ਸਕੂਲ ਮਿੱਲ ਕਾਲੋਨੀ ਭੋਗਪੁਰ, ਨੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਬਣਤਰ, ਕਮੇਟੀ ਮੈਂਬਰਾਂ ਦੀਆਂ ਜ਼ਿੰਮੇਵਾਰੀਆਂ, ਅਧਿਕਾਰਾਂ ਅਤੇ ਸਕੂਲ ਦੇ ਵਿਕਾਸ ’ਚ ਉਨ੍ਹਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਵਿਕਾਸ ਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਬੀਐੱਨਓ (ਪ੍ਰਾਇਮਰੀ) ਰਵੀ ਕਾਂਤ ਨੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਵੱਲੋਂ ਸਕੂਲਾਂ ਦੇ ਵਿਕਾਸ ਲਈ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਸੁਰਿੰਦਰ ਕੁਮਾਰ ਰਾਣਾ ਨੇ ਕਿਹਾ ਕਿ ਸਕੂਲ ਮੈਨੇਜਮੈਂਟ ਕਮੇਟੀਆਂ ਸਕੂਲਾਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਨੇ ਕਮੇਟੀ ਮੈਂਬਰਾਂ ਨੂੰ ਅਧਿਆਪਕਾਂ ਨਾਲ ਮਿਲ ਕੇ ਵਿਦਿਆਰਥੀਆਂ ਦੇ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ।