- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਜੇ ਸਿੰਘ ਨਾਗੀ, ਪੰਜਾਬੀ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਹਲਕਾ ਫਿਲੌਰ ਦੇ ਪਿੰਡ ਮਾਹਲ ਵਿੱਚ ਕਰਵਾਈ ਗਈ ਮੀਟਿੰਗ ਨੇ ਉਸ ਸਮੇਂ ਜਨ ਸਭਾ ਦਾ ਰੂਪ ਧਾਰ ਲਿਆ ਜਦੋਂ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਲੈ ਕੇ ਪਹੁੰਚੇ। ਇਸ ਮੌਕੇ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਨੇ ਲੋਕਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਧੀਰਜ ਨਾਲ ਸੁਣੀਆਂ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਲੋਕਾਂ ਦੀ ਸੇਵਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਹਰ ਸ਼ਿਕਾਇਤ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾਇਆ ਜਾਵੇਗਾ ਤੇ ਜਿੱਥੇ ਤੁਰੰਤ ਕਾਰਵਾਈ ਸੰਭਵ ਹੋਵੇਗੀ, ਉੱਥੇ ਬਿਨਾਂ ਦੇਰੀ ਕੰਮ ਸ਼ੁਰੂ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਦੇ ਵਿਕਾਸ ਲਈ ਸਾਂਝੇ ਤੌਰ 'ਤੇ ਸਹਿਯੋਗ ਕਰਨ ਤੇ ਕਿਸੇ ਵੀ ਸਮੱਸਿਆ ਬਾਰੇ ਬੇਝਿਜਕ ਜਾਣਕਾਰੀ ਦੇਣ। ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਵਿਕਾਸ ਕੰਮਾਂ ’ਚ ਪਾਰਦਰਸ਼ਿਤਾ ਤੇ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਮੇਂ-ਸਮੇਂ 'ਤੇ ਮੀਟਿੰਗਾਂ ਕਰਵਾਈਆਂ ਜਾਣਗੀਆਂ।
ਸਭਾ ਦੌਰਾਨ ਪਿੰਡ ਵਾਸੀਆਂ ਨੇ ਵੀ ਵਿਚਾਰ ਸਾਂਝੇ ਕੀਤੇ ਤੇ ਆਸ ਪ੍ਰਗਟਾਈ ਕਿ ਉਨ੍ਹਾਂ ਵੱਲੋਂ ਚੁੱਕੇ ਮੁੱਦਿਆਂ ਦਾ ਜਲਦ ਹੱਲ ਕੀਤਾ ਜਾਵੇਗਾ। ਮੀਟਿੰਗ ਦਾ ਮਾਹੌਲ ਕਾਫ਼ੀ ਉਤਸ਼ਾਹਪੂਰਨ ਰਿਹਾ ਅਤੇ ਵੱਡੀ ਗਿਣਤੀ ’ਚ ਔਰਤਾਂ, ਨੌਜਵਾਨਾਂ ਤੇ ਬਜ਼ੁਰਗਾਂ ਨੇ ਸ਼ਮੂਲੀਅਤ ਕਰਕੇ ਸੁਝਾਅ ਦਿੱਤੇ। ਅੰਤ ਵਿੱਚ ਹਲਕਾ ਇੰਚਾਰਜ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਹਮੇਸ਼ਾ ਲੋਕਾਂ ਦੇ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰਦੇ ਰਹਿਣਗੇ।
ਇਸ ਮੌਕੇ ਸੰਗਠਨ ਇੰਚਾਰਜ ਸੰਜੇ ਸਿੰਘ, ਸੀਨੀਅਰ ਆਗੂ ਤਰਲੋਕ ਸਿੰਘ ਵਿਰਕ, ਵਰਿੰਦਰ ਸੈਣੀ,ਉ ਗੌਰਵ ਬਾਵਾ ਮੀਡੀਆ ਵਾਇਸ ਕੋਆਰਡੀਨੇਟਰ ਹਲਕਾ ਫਿਲੌਰ, ਗੁਰਦੀਪ ਰੰਧਾਵਾ, ਕਸ਼ਮੀਰ ਲਾਲ ਮਨਜੀਤ ਕੁਮਾਰ,ਗਗਨ, ਬਲਾਕ ਪ੍ਰਧਾਨ ਹਰਦੀਪ ਕੁਮਾਰ, ਅਵਤਾਰ ਸਿੰਘ, ਮਨਦੀਪ ਕੁਮਾਰ, ਰਜਿੰਦਰ ਟਾਂਡਾ,ਅਮਨ ਰੰਧਾਵਾ ਪ੍ਰਧਾਨ
ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਹੱਲਾ ਰੰਧਾਵਾ, ਪ੍ਰਧਾਨ ਸ਼ਕਤੀ ਨੰਦਨ ਜੋਗੀ ਪੀਰ ਮੰਦਿਰ ਪ੍ਰਬੰਧਕ ਕਮੇਟੀ, ਪ੍ਰਧਾਨ ਰਾਮ ਆਸਰਾ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਡੇਰਾ ਸੰਤ ਟਹਿਲ ਦਾਸ ਜੀ, ਡਾ. ਅੰਬੇਡਕਰ ਪ੍ਰਬੰਧਕ ਕਮੇਟੀ, ਬਾਬਾ ਰੱਸੂ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਤੇ ਬੀਬੀਆਂ ਭੈਣਾਂ ਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।