- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਧਿਕਾਰੀਆਂ ਨੇ ਦੱਸਿਆ ਕਿ ਇਹ ਰੈਲੀ ਨੌਜਵਾਨਾਂ ਲਈ ਭਾਰਤੀ ਫੌਜ ਦੀ ਵਰਦੀ ਪਹਿਨ ਕੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਸੁਪਨੇ ਨੂੰ ਸਾਕਾਰ ਕਰਨ ਦਾ ਇਕ ਸੁਨਹਿਰੀ ਮੌਕਾ ਹੈ। ਚੋਣ ਪ੍ਰਕਿਰਿਆ ’ਚ ਸਰੀਰਕ ਯੋਗਤਾ ਪ੍ਰੀਖਿਆ, ਸਰੀਰਕ ਮਾਪ ਤੇ ਮੈਡੀਕਲ ਜਾਂਚ ਸਮੇਤ ਨਿਰਧਾਰਤ ਚੋਣ ਪ੍ਰਕਿਰਿਆਵਾਂ ਸ਼ਾਮਲ ਹਨ।

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਪੁਰਸ਼ ਅਗਨੀਵੀਰ ਉਮੀਦਵਾਰਾਂ ਦੀ ਚੋਣ ਲਈ ਫ਼ੌਜ ਦੀ ਭਰਤੀ ਰੈਲੀ 15 ਤੋਂ 22 ਨਵੰਬਰ 2026 ਤੱਕ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ ’ਚ ਕਰਵਾਈ ਜਾ ਰਹੀ ਹੈ। ਇਸ ਰੈਲੀ ’ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 6500 ਤੋਂ ਵੱਧ ਉਮੀਦਵਾਰਾਂ ਦੇ ਹਿੱਸਾ ਲੈਣ ਦੀ ਸੰਭਾਵਨਾ ਹੈ। ਇਹ ਦੇਸ਼ ਦੀ ਸੇਵਾ ਕਰਨ ਲਈ ਸੂਬੇ ਦੇ ਨੌਜਵਾਨਾਂ ’ਚ ਮੌਜੂਦ ਜੋਸ਼, ਸਮਰਪਣ ਤੇ ਦੇਸ਼ ਭਗਤੀ ਦੀ ਭਾਵਨਾ ਨੂੰ ਦਰਸਾਉਂਦਾ ਹੈ। ਰੈਲੀ ਦੇ ਪਹਿਲੇ ਦਿਨ 700 ਤੋਂ ਵੱਧ ਨੌਜਵਾਨਾਂ ਨੇ ਭਰਤੀ ਪ੍ਰਕਿਰਿਆ ’ਚ ਹਿੱਸਾ ਲਿਆ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਰੈਲੀ ਨੌਜਵਾਨਾਂ ਲਈ ਭਾਰਤੀ ਫੌਜ ਦੀ ਵਰਦੀ ਪਹਿਨ ਕੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਸੁਪਨੇ ਨੂੰ ਸਾਕਾਰ ਕਰਨ ਦਾ ਇਕ ਸੁਨਹਿਰੀ ਮੌਕਾ ਹੈ। ਚੋਣ ਪ੍ਰਕਿਰਿਆ ’ਚ ਸਰੀਰਕ ਯੋਗਤਾ ਪ੍ਰੀਖਿਆ, ਸਰੀਰਕ ਮਾਪ ਤੇ ਮੈਡੀਕਲ ਜਾਂਚ ਸਮੇਤ ਨਿਰਧਾਰਤ ਚੋਣ ਪ੍ਰਕਿਰਿਆਵਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਫੌਜ ਭਰਤੀ ਪ੍ਰਕਿਰਿਆ ’ਚ ਪੂਰੀ ਪਾਰਦਰਸ਼ਤਾ, ਨਿਰਪੱਖਤਾ ਤੇ ਇਮਾਨਦਾਰੀ ਯਕੀਨੀ ਬਣਾਉਣ ਦੇ ਨਾਲ-ਨਾਲ ਨਿਰਧਾਰਤ ਮਾਪਦੰਡਾਂ ਤੇ ਯੋਗਤਾ ਦੇ ਆਧਾਰ ’ਤੇ ਸਾਰੇ ਯੋਗ ਉਮੀਦਵਾਰਾਂ ਨੂੰ ਬਰਾਬਰ ਮੌਕੇ ਦੇਣ ਲਈ ਵਚਨਬੱਧ ਹੈ।