ਸੱਤ ਬੋਤਲਾਂ ਸ਼ਰਾਬ ਸਣੇ ਕਾਬੂ
ਨਜਾਇਜ਼ ਸ਼ਰਾਬ ਦੀ ਸਪਲਾਈ ਦੇਣ ਆਇਆ ਕਾਬੂ
Publish Date: Thu, 26 Feb 2026 06:40 PM (IST)
Updated Date: Thu, 26 Feb 2026 06:43 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਪੰਜ ਦੀ ਪੁਲਿਸ ਨੇ ਉਸ ਵੇਲੇ ਇਕ ਨਸ਼ਾ ਤਸਕਰ ਨੂੰ ਨਾਜਾਇਜ ਸ਼ਰਾਬ ਸਮੇਤ ਕਾਬੂ ਕਰ ਲਿਆ, ਜਦ ਉਹ ਇਸ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਏਐੱਸਆਈ ਪ੍ਰੇਮਪਾਲ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨਾਂ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਸ਼ਰਾਬ ਦਾ ਤਸਕਰ ਇਸ ਵੇਲੇ ਮਨਜੀਤ ਨਗਰ ’ਚ ਨਾਜਾਇਜ ਸ਼ਰਾਬ ਦੀ ਸਪਲਾਈ ਦੇਣ ਲਈ ਆ ਰਿਹਾ ਹੈ। ਫੌਰੀ ਕਾਰਵਾਈ ਕਰਦੇ ਹੋਏ ਏਐੱਸਆਈ ਪ੍ਰੇਮਪਾਲ ਨੇ ਪੁਲਿਸ ਪਾਰਟੀ ਸਮੇਤ ਦੱਸੀ ਹੋਈ ਥਾਂ ’ਤੇ ਛਾਪਾਮਾਰੀ ਕਰਕੇ ਸੰਨਤ ਕੁਮਾਰ ਵਾਸੀ ਤੇਜ ਮੋਹਨ ਨਗਰ ਨੂੰ ਕਾਬੂ ਕਰ ਲਿਆ। ਪੁਲਿਸ ਨੇ ਮੌਕੇ ’ਤੇ ਉਸ ਕੋਲੋਂ ਸੱਤ ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ, ਜਿਨ੍ਹਾਂ ਬਾਰੇ ਉਹ ਕੋਈ ਢੁੱਕਵਾਂ ਜਵਾਬ ਨਹੀਂ ਦੇ ਸਕਿਆ। ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖਿਲਾਫ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰਕੇ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।