12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਸਪਲਾਇਰ ਗ੍ਰਿਫ਼ਤਾਰ
ਨਜਾਇਜ਼ ਸ਼ਰਾਬ ਦੀ ਸਪਲਾਈ ਦੇਣ ਜਾਂਦਾ ਕਾਬੂ
Publish Date: Sun, 18 Jan 2026 07:42 PM (IST)
Updated Date: Mon, 19 Jan 2026 04:18 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਚਾਰ ਦੀ ਪੁਲਿਸ ਨੇ ਉਸ ਵੇਲੇ ਸ਼ਰਾਬ ਦੇ ਇਕ ਤਸਕਰ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ ਜਦ ਉਹ ਇਸ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਅਨੂ ਪਲਿਆਲ ਨੇ ਦੱਸਿਆ ਕਿ ਸਬ ਇੰਸਪੈਕਟਰ ਸੁਖਵੰਤ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਨੌਜਵਾਨ ਨਾਜਾਇਜ ਸ਼ਰਾਬ ਦੀ ਸਪਲਾਈ ਦੇਣ ਲਈ ਮਖਦੂਮਪੁਰਾ ’ਚ ਆ ਰਿਹਾ ਹੈ। ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ ਦੱਸੀ ਹੋਈ ਥਾਂ ’ਤੇ ਛਾਪਾਮਾਰੀ ਕਰ ਕੇ ਪ੍ਰਿਤਪਾਲ ਸਿੰਘ ਵਾਸੀ ਢੰਨ ਮੁਹਲਾ ਨੂੰ ਕਾਬੂ ਕਰ ਲਿਆ। ਪੁਲਿਸ ਨੇ ਉਸਦੇ ਕਬਜ਼ੇ ’ਚੋਂ 12 ਬੋਤਲਾਂ ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ। ਇੰਸਪੈਕਟਰ ਪਲਿਆਲ ਨੇ ਦੱਸਿਆ ਕਿ ਮੁਲਜਮ ਖਿਲਾਫ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰ ਦਿੱਤਾ ਗਿਆ ਹੈ।