ਮਨਜੀਤ ਮੱਕੜ, ਗੁਰਾਇਆ : ਗੁਰਾਇਆ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਏਐੱਸਆਈ ਹਰਪਾਲ ਸਿੰਘ ਵੱਲੋਂ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਮੁਖੀ ਗੁਰਾਇਆ ਲਖਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏਐੱਸਆਈ ਹਰਪਾਲ ਸਿੰਘ ਪੁਲਿਸ ਨਾਲ ਪਿੰਡ ਰੁੜਕਾ ਖੁਰਦ ਵਿਖੇ ਗਸ਼ਤ ਲਗਾ ਰਹੇ ਸਨ ਕਿ ਸ਼ੱਕ ਦੇ ਆਧਾਰ 'ਤੇ ਦੋ ਵਿਅਕਤੀਆਂ ਦੀ ਤਾਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 20 ਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਪੁਲਿਸ ਮੁਤਾਬਕ ਕਾਬੂ ਕੀਤੇ ਗਏ ਵਿਅਕਤੀਆਂ ਨੇ ਆਪਣੀ ਪਛਾਣ ਪਲਵਿੰਦਰ ਸਿੰਘ ਵਾਸੀ ਪਿੰਡ ਕੋਟਲੀ ਖੱਖਿਆਂ ਤੇ ਮਨਜੀਤ ਕੁਮਾਰ ਵਾਸੀ ਪਿੰਡ ਸਲੋਹ ਜ਼ਿਲ੍ਹਾ ਨਵਾਂਸ਼ਹਿਰ ਵਜੋਂ ਦੱਸੀ। ਪੁਲਿਸ ਨੇ ਉਕਤ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਹੈ।