ਅਕਸ਼ੈਦੀਪ ਸ਼ਰਮਾ, ਆਦਮਪੁਰ : ਸਥਾਨਕ ਪੁਲਿਸ ਨੇ ਇਕ ਵਿਅਕਤੀ ਪਾਸੋਂ 80 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਮੁਖੀ ਜਰਨੈਲ ਸਿੰਘ ਨੇ ਦੱਸਿਆ ਕਿ ਆਦਮਪੁਰ ਪੁਲਿਸ ਨੇ ਕਾਲਰਾ ਨਹਿਰ ਨੇੜੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਪੈਦਲ ਆਉਂਦੇ ਦੇਖਿਆ ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ। ਸ਼ੱਕ ਪੈਣ 'ਤੇ ਜਦੋਂ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 80 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀ ਦੀ ਪਛਾਣ ਤਰਲੋਚਨ ਸਿੰਘ ਉਰਫ਼ ਤੋਚਾ ਵਾਸੀ ਕੰਦੋਲਾ ਥਾਣਾ ਆਦਮਪੁਰ ਵਜੋਂ ਹੋਈ। ਪੁਲਿਸ ਨੇ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਹੈ।