ਸਾਹਿਲ ਸ਼ਰਮਾ, ਨਕੋਦਰ : ਥਾਣਾ ਸਦਰ ਪੁਲਿਸ ਨੇ 110 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਥਾਣਾ ਸਦਰ ਮੁਖੀ ਸਿਕੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਐੱਸਆਈ ਇੰਦਰਜੀਤ ਸਿੰਘ ਸਾਥੀ ਮੁਲਾਜ਼ਮਾਂ ਨਾਲ ਗਸ਼ਤ ਦੌਰਾਨ ਪਿੰਡ ਸ਼ੰਕਰ ਨੇੜੇ ਸਨ ਕਿ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ ਜਿਸ ਦੇ ਹੱਥ ਵਿਚ ਮੋਮੀ ਲਿਫ਼ਾਫਾ ਸੀ। ਪੁਲਿਸ ਦੀ ਗੱਡੀ ਦੇਖ ਕੇ ਉਕਤ ਵਿਅਕਤੀ ਪਿੱਛੇ ਮੁੜਨ ਲੱਗਾ। ਇਸ 'ਤੇ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਰੋਕ ਕੇ ਮੁਲਜ਼ਮ ਸੁਰਿੰਦਰ ਕੁਮਾਰ ਵਾਸੀ ਪੱਤੀ ਤੱਖਰ ਪਾਸੋਂ 110 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਮੁਕੱਦਮਾ ਦਰਜ ਕਰ ਦਿੱਤਾ।