ਰਾਕੇਸ਼ ਗਾਂਧੀ, ਜਲੰਧਰ : ਸਪੈਸ਼ਲ ਆਪ੍ਰਰੇਸ਼ਨ ਯੂਨਿਟ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਮੇਜਰ ਕਰਾਈਮ ਕੰਵਲਜੀਤ ਸਿੰਘ ਨੇ ਦੱਸਿਆ ਕਿ ਸਪੈਸ਼ਲ ਆਪਰੇਸ਼ਨ ਯੂਨਿਟ ਦੇ ਮੁਖੀ ਸਬ ਇੰਸਪੈਕਟਰ ਅਸ਼ਵਨੀ ਕੁਮਾਰ ਨੇ ਪੁਲਿਸ ਸਮੇਤ ਵਾਈ ਪੁਆਇੰਟ ਮਿਸ਼ਨ ਕੰਪਾਊਂਡ ਲਾਗੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਕ ਨੌਜਵਾਨ ਪੈਦਲ ਆਉਂਦਾ ਪੁਲਿਸ ਦੇਖ ਕੇ ਇਕ ਦਮ ਪਿਛਾਂਹ ਦੀ ਮੁੜਨ ਲੱਗਾ। ਸ਼ੱਕ ਪੈਣ 'ਤੇ ਪੁਲਿਸ ਮੁਲਾਜ਼ਮਾਂ ਨੇ ਉਸ ਦਾ ਪਿੱਛਾ ਕਰ ਸਕੇ ਉਸ ਨੂੰ ਰੋਕਿਆ ਤੇ ਜਦ ਤਲਾਸ਼ੀ ਲਈ ਤਾਂ ਉਸ ਦੀ ਜੇਬ ਵਿਚ ਪਏ ਇਕ ਮੋਮੀ ਲਿਫ਼ਾਫ਼ੇ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਨੌਜਵਾਨ ਜਿਸ ਦੀ ਪਛਾਣ ਹਰਜਿੰਦਰ ਸਿੰਘ ਉਰਫ਼ ਜਿੰਦਾ ਵਾਸੀ ਨੂਰਪੁਰ ਜਲੰਧਰ ਦੇ ਰੂਪ ਵਿਚ ਹੋਈ ਹੈ, ਉੱਪਰ ਐੱਨਡੀਪੀਐੱਸ ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ।