ਹੈਰੋਇਨ ਸਮੇਤ ਚੜ੍ਹਿਆ ਹੱਥੇ
ਹੈਰੋਇਨ ਸਮੇਤ ਅਲੀ ਕਾਬੂ
Publish Date: Fri, 02 Jan 2026 07:10 PM (IST)
Updated Date: Fri, 02 Jan 2026 07:14 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਮੁਖੀ ਜਸਪਾਲ ਸਿੰਘ ਨੇ ਦੱਸਿਆ ਕਿ ਏਐੱਸਆਈ ਬਲਕਰਨ ਸਿੰਘ ਪੁਲਿਸ ਪਾਰਟੀ ਸਮੇਤ ਸੰਤੋਸ਼ੀ ਨਗਰ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੈਦਲ ਆ ਰਹੇ ਇੱਕ ਨੌਜਵਾਨ ਨੇ ਜਦੋਂ ਪੁਲਿਸ ਦੇਖੀ ਤਾਂ ਪਿਛਾਂਹ ਮੁੜਨ ਲੱਗਾ। ਸ਼ੱਕ ਪੈਣ ’ਤੇ ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਜਦੋਂ ਨਾਂ ਪੁੱਛਿਆ ਤਾਂ ਉਸ ਨੇ ਅਭਿਸ਼ੇਕ ਥਾਪਰ ਉਰਫ ਅਲੀ ਵਾਸੀ ਕਿਸ਼ਨਪੁਰਾ ਦੱਸਿਆ। ਸ਼ੱਕ ਦੇ ਆਧਾਰ ’ਤੇ ਜਦੋਂ ਤਲਾਸ਼ੀ ਲਈ ਤਾਂ ਉਸ ਦੀ ਜੇਬ ਵਿੱਚੋਂ ਛੇ ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਕੇ ਉਹ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।