ਗੁਰਮੀਤ ਸਿੰਘ, ਜਲੰਧਰ : ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੁਖਦੇਵ ਸਿੰਘ ਨੇ ਦੱਸਿਆ ਗੁਪਤ ਸੂਚਨਾ ਦੇ ਆਧਾਰ 'ਤੇ ਹੈੱਡ ਕਾਂਸਟੇਬਲ ਮੋਹਨ ਨੇ ਪੈਦਲ ਆ ਰਹੇ ਲਸੂੜੀ ਮੁਹੱਲਾ ਨਿਵਾਸੀ ਦੀਪਕ ਨੂੰ ਰੋਕ ਕੇ ਉਸ ਦੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 12 ਬੋਤਲਾਂ ਸ਼ਰਾਬ ਬਰਾਮਦ ਹੋਈ। ਦੀਪਕ ਨੂੰ ਹਿਰਾਸਤ 'ਚ ਲੈ ਕੇ ਮਾਮਲਾ ਦਰਜ ਕਰ ਲਿਆ ਗਿਆ।