ਪੁਨੀਤ ਅਰੋੜਾ, ਨਕੋਦਰ : ਨਕੋਦਰ ਸਦਰ ਥਾਣਾ ਮੁਖੀ ਸਿਕੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪਿੰਡ ਲਿੱਤਰਾਂ ਨੇੜੇ ਨਾਕੇਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਤਾਂ ਦੋ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ ਤੇ ਇਕ ਵਿਅਕਤੀ ਪਵਨ ਉਰਫ ਮਟਰ ਵਾਸੀ ਉਪਲ ਖਾਲਸਾ ਦੀ ਤਲਾਸ਼ੀ ਦੌਰਾਨ ਉਸ ਕੋਲੋਂ ਇਕ ਦੇਸੀ ਰਿਵਾਲਵਰ 315 ਬੋਰ, ਦੋ ਕਾਰਤੂਸ ਬਰਾਮਦ ਹੋਏ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਤੇ ਫਰਾਰ ਹੋਣ ਵਾਲੇ ਮੁਲਜ਼ਮਾਂ ਦੀ ਪਛਾਣ ਮਨਦੀਪ ਸਿੰਘ ਤੇ ਗੁਰਜੰਟ ਸਿੰਘ ਵਜੋਂ ਹੋਈ ਹੈ। ਇਹ ਤਿੰਨੇ ਹਥਿਆਰਾਂ ਦੇ ਜ਼ੋਰਾਂ 'ਤੇ ਲੱੁਟਾਂ-ਖੋਹਾਂ ਕਰਦੇ ਸਨ ਤੇ ਇਨ੍ਹਾਂ 'ਚੋਂ ਪਵਨ ਤੇ ਮਨਦੀਪ ਖ਼ਿਲਾਫ਼ ਪਹਿਲਾਂ ਵੀ ਕਈ ਥਾਣਿਆਂ 'ਚ ਮਾਮਲੇ ਦਰਜ ਹਨ। ਪੁਲਿਸ ਨੇ ਪਵਨ ਨੂੰ ਅਦਾਲਤ 'ਚ ਪੇਸ਼ ਕਰ ਕੇ ਦੋ ਦਿਨਾ ਰਿਮਾਂਡ ਹਾਸਲ ਕੀਤਾ ਤਾਂ ਕਿ ਹੋਰ ਪੁੱਛਗਿੱਛ ਕੀਤੀ ਜਾ ਸਕੇ।