ਹੈਰੋਇਨ ਸਮੇਤ ਗ੍ਰਿਫ਼ਤਾਰ
10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ
Publish Date: Thu, 19 Feb 2026 10:06 PM (IST)
Updated Date: Thu, 19 Feb 2026 10:09 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਤਿਲਕ ਨਗਰ ਦੇ ਰਹਿਣ ਵਾਲੇ ਜਸਕਰਨ ਸਿੰਘ ਨੂੰ ਗੁਲਮੋਹਰ ਕਾਲੋਨੀ ਤੋਂ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਇੰਚਾਰਜ ਸਬ-ਇੰਸਪੈਕਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਬੁੱਧਵਾਰ ਰਾਤ ਨੂੰ ਤਿਲਕ ਨਗਰ ਨੇੜੇ ਗੁਲਮੋਹਰ ਕਾਲੋਨੀ ’ਚੋਂ ਲੰਘ ਰਹੇ ਸੀ ਤਾਂ ਸ਼ੱਕ ਦੇ ਆਧਾਰ 'ਤੇ ਉਸ ਨੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਟੀਮ ਨੂੰ ਦੇਖ ਕੇ ਉਹ ਭੱਜ ਗਿਆ। ਪੁਲਿਸ ਨੇ ਕੁਝ ਕਦਮ ਦੂਰ ਉਸ ਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਦੌਰਾਨ ਉਸਦੇ ਕਬਜ਼ੇ ’ਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਲਜ਼ਮ ਨੂੰ ਰਿਮਾਂਡ 'ਤੇ ਲੈ ਲਿਆ ਗਿਆ ਹੈ ਤੇ ਉਸ ਦੇ ਨੈੱਟਵਰਕ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।