12 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ,
Publish Date: Sat, 09 May 2026 10:31 PM (IST)
Updated Date: Sat, 09 May 2026 10:32 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸਥਾਨਕ ਪੁਲਿਸ ਵੱਲੋਂ 12 ਗ੍ਰਾਮ ਨਸ਼ੀਲੇ ਪਾਊਡਰ ਤੇ ਡਿਜ਼ੀਟਲ ਕੰਡੇ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀਐੱਸਪੀ ਸ਼ਾਹਕੋਟ ਸਰਵਣ ਸਿੰਘ ਬੱਲ ਨੇ ਦੱਸਿਆ ਕਿ ਏਐੱਸਆਈ ਪੂਰਨ ਸਿੰਘ ਨੇ ਮਲਸੀਆਂ ਦੇ ਵਾਈ ਪੁਆਇੰਟ ਵਿਖੇ ਨਾਕੇਬੰਦੀ ਦੌਰਾਨ ਸ਼ੇਰ ਸਿੰਘ ਉਰਫ ਸ਼ੇਰਾ ਵਾਸੀ ਹਵੇਲੀ ਪੱਤੀ ਮਲਸੀਆਂ ਨੂੰ ਕਾਬੂ ਕਰ ਕੇ ਉਸ ਕੋਲੋਂ 12 ਗ੍ਰਾਮ ਨਸ਼ੀਲੇ ਪਾਊਡਰ ਤੇ ਇਕ ਡਿਜ਼ੀਟਲ ਕੰਡਾ ਬਰਾਮਦ ਕਰਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜ਼ਮ ਕੋਲੋਂ ਨਸ਼ੀਲੇ ਪਦਾਰਥ ਲਿਆਉਣ ਤੇ ਅੱਗੇ ਦੇਣ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ।