50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ,
Publish Date: Mon, 09 Feb 2026 08:54 PM (IST)
Updated Date: Mon, 09 Feb 2026 08:56 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਭਗਤ ਸਿੰਘ ਕਾਲੋਨੀ ਟੀ-ਪੁਆਇੰਟ ਨੇੜੇ ਨਾਕਾਬੰਦੀ ਦੌਰਾਨ ਇਕ ਤਸਕਰ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਜੋਗਾ ਵਾਸੀ ਮੁਹੱਲਾ ਗੁਰੂ ਨਾਨਕ ਨਗਰ, ਈਸਾਨਗਰ ਵਜੋਂ ਹੋਈ ਹੈ। ਉਸ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਏਐਸਆਈ ਵਿਜੇ ਕੁਮਾਰ ਨੇ ਦੱਸਿਆ ਕਿ ਉਹ ਐਤਵਾਰ ਰਾਤ ਭਗਤ ਸਿੰਘ ਕਾਲੋਨੀ ਟੀ-ਪੁਆਇੰਟ ਨੇੜੇ ਆਪਣੀ ਟੀਮ ਨਾਲ ਨਾਕਾਬੰਦੀ ਕਰ ਰਿਹਾ ਸੀ। ਸ਼ੱਕ ਦੇ ਆਧਾਰ 'ਤੇ ਪੁਲਿਸ ਟੀਮ ਨੇ ਇੱਕ ਨੌਜਵਾਨ ਨੂੰ ਰੋਕਿਆ, ਜੋ ਸਕੂਟਰ ’ਤੇ ਫਰਾਰ ਹੋ ਗਿਆ। ਪੁਲਿਸ ਨੇ ਉਸ ਦਾ ਪਿੱਛਾ ਕੀਤਾ ਅਤੇ ਉਸ ਨੂੰ ਬੰਦ ਗਲੀ ਵਿੱਚ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਉਸਨੂੰ ਅਦਾਲਤ ’ਚ ਪੇਸ਼ ਕਰ ਕੇ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਲਿਆ ਗਿਆ। ਰਿਮਾਂਡ ਦੌਰਾਨ, ਉਸ ਦੇ ਨੈੱਟਵਰਕ ਦੀ ਜਾਂਚ ਕੀਤੀ ਜਾਵੇਗੀ।