ਹੈਰੋਇਨ ਸਮੇਤ ਗ੍ਰਿਫ਼ਤਾਰ
6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ
Publish Date: Thu, 12 Feb 2026 07:41 PM (IST)
Updated Date: Thu, 12 Feb 2026 07:44 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਛੇ ਦੀ ਪੁਲਿਸ ਨੇ ਰਿਸ਼ੀ ਨਗਰ ਟੀ-ਪੁਆਇੰਟ ’ਤੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਰਿਸ਼ੀ ਨਗਰ ਨੇੜੇ ਨਾਕਾਬੰਦੀ ਕਰ ਰਿਹਾ ਸੀ ਤਾਂ ਉਸ ਨੂੰ ਮੋਟਰਸਾਈਕਲ ਤੇ ਸਵਾਰ ਇਕ ਨੌਜਵਾਨ ਤੇ ਸ਼ੱਕ ਹੋਇਆ ਤੇ ਪੁਲਿਸ ਟੀਮ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਪਹਿਲਾਂ ਕਿ ਉਹ ਅਜਿਹਾ ਕਰਦਾ, ਪੁਲਿਸ ਨੇ ਉਸਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਦੌਰਾਨ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸੰਨੀ ਵਜੋਂ ਹੋਈ ਹੈ।