7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ
7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ
Publish Date: Wed, 11 Feb 2026 09:39 PM (IST)
Updated Date: Wed, 11 Feb 2026 09:41 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਭਾਰਗੋ ਕੈਂਪ ਥਾਣੇ ਦੀ ਪੁਲਿਸ ਨੇ ਤਸਕਰ ਰਾਹੁਲ ਵਾਸੀ ਬਸਤੀ ਗੁੱਜ਼ਾ ਵੱਡਾ ਵਿਹੜਾ ਨੂੰ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਏਐੱਸਆਈ ਮੰਗਤ ਰਾਮ ਨੇ ਦੱਸਿਆ ਕਿ ਉਹ 120 ਫੁੱਟੀ ਰੋਡ ਤੇ ਗਸ਼ਤ ਕਰ ਰਿਹਾ ਸੀ ਤਾਂ ਉਸ ਨੇ ਸ਼ੱਕ ਦੇ ਆਧਾਰ ਤੇ ਇਕ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਪੁਲਿਸ ਟੀਮ ਨੂੰ ਦੇਖ ਕੇ ਭੱਜ ਗਿਆ। ਫਿਰ ਪੁਲਿਸ ਟੀਮ ਨੇ ਮੁਲਜ਼ਮ ਦਾ ਪਿੱਛਾ ਕਰਕੇ ਉਸਨੂੰ ਕਾਬੂ ਕਰ ਲਿਆ, ਜਿਸਦੀ ਪਛਾਣ ਰਾਹੁਲ ਵਜੋਂ ਹੋਈ।