ਪ੍ਰੈੱਸ ਕਲੱਬ ਸ਼ਾਹਕੋਟ ਦੇ ਪ੍ਰਧਾਨ ਬਣੇ ਅਰਸ਼ਦੀਪ ਸਿੰਘ
ਪ੍ਰੈੱਸ ਕਲੱਬ ਸ਼ਾਹਕੋਟ ਦੇ ਪ੍ਰਧਾਨ ਬਣੇ ਅਰਸ਼ਦੀਪ ਸਿੰਘ
Publish Date: Sun, 10 May 2026 06:31 PM (IST)
Updated Date: Mon, 11 May 2026 04:06 AM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਪ੍ਰੈੱਸ ਕਲੱਬ ਸ਼ਾਹਕੋਟ ਦੀ ਅਹਿਮ ਮੀਟਿੰਗ ਗਿਆਨ ਸੈਦਪੁਰੀ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਪੱਤਰਕਾਰ ਭਾਈਚਾਰੇ ਨਾਲ ਸਬੰਧਤ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਕਲੱਬ ਦੀ ਨਵੀਂ ਕਾਰਜਕਾਰਨੀ ਦੀ ਚੋਣ ਵੀ ਸਰਬਸੰਮਤੀ ਨਾਲ ਕੀਤੀ ਗਈ। ਮੀਟਿੰਗ ਦੌਰਾਨ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਫੈਸਲਾ ਲੈਂਦਿਆਂ ਅਰਸ਼ਦੀਪ ਸਿੰਘ ਮਲਸੀਆਂ ਨੂੰ ਇਕ ਸਾਲ ਲਈ ਪ੍ਰੈਸ ਕਲੱਬ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ। ਇਸ ਤੋਂ ਇਲਾਵਾ ਅਰੁਣ ਚੋਪੜਾ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਮੀਤ ਸਿੰਘ ਕੋਟਲੀ ਨੂੰ ਜਨਰਲ ਸਕੱਤਰ ਅਤੇ ਸੁਰਿੰਦਰ ਸਿੰਘ ਪਦਮ ਨੂੰ ਵਿੱਤ ਸਕੱਤਰ ਚੁਣਿਆ ਗਿਆ। ਇਸ ਮੌਕੇ ਹਾਜ਼ਰ ਮੈਂਬਰਾਂ ਨੇ ਚੁਣੀ ਹੋਈ ਨਵੀਂ ਬਾਡੀ ਨੂੰ ਵਧਾਈ ਦਿੱਤੀ। ਨਵ-ਨਿਯੁਕਤ ਅਹੁਦੇਦਾਰਾਂ ਨੇ ਭਰੋਸਾ ਦਿਵਾਇਆ ਕਿ ਉਹ ਪੱਤਰਕਾਰ ਭਾਈਚਾਰੇ ਦੀ ਭਲਾਈ ਅਤੇ ਪ੍ਰੈਸ ਕਲੱਬ ਦੀ ਤਰੱਕੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰਿਤਪਾਲ ਸਿੰਘ, ਸੋਨੂੰ ਮਿੱਤਲ, ਦਲਜੀਤ ਸਿੰਘ ਸਚਦੇਵਾ, ਡਾ. ਨਗਿੰਦਰ ਸਿੰਘ ਬਾਂਸਲ, ਗੁਰਨਾਮ ਸਿੰਘ ਨਿਧੜਕ, ਸਿਦਕਪ੍ਰੀਤ ਸਿੰਘ ਸਚਦੇਵਾ, ਰਣਜੀਤ ਬਹਾਦਰ, ਮਿਹਰਜੋਤ ਸਿੰਘ ਆਦਿ ਹਾਜ਼ਰ ਸਨ।