ਕੇਜਰੀਵਾਲ ਦੀ ਰਿਹਾਈ ਸੱਚਾਈ ਦੀ ਜਿੱਤ : ਥਿਆੜਾ
ਅਰਵਿੰਦ ਕੇਜਰੀਵਾਲ ਦੀ ਰਿਹਾਈ ਸੱਚਾਈ ਦੀ ਜਿੱਤ - ਰਾਜਵਿੰਦਰ ਥਿਆੜਾ
Publish Date: Sun, 01 Mar 2026 07:06 PM (IST)
Updated Date: Mon, 02 Mar 2026 04:11 AM (IST)

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਹਲਕਾ ਜਲੰਧਰ ਕੈਂਟ ਤੋਂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਥਿਆੜਾ ਵੱਲੋਂ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਾਈਇੱਜ਼ਤ ਬਰੀ ਹੋਣ ਤੇ ਨਿੱਜੀ ਤੌਰ ’ਤੇ ਮਿਲ ਕੇ ਦਿਲੋਂ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਬੀਬੀ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਇਹ ਫੈਸਲਾ ਸੱਚਾਈ, ਇਮਾਨਦਾਰੀ ਤੇ ਲੋਕਤਾਂਤਰਿਕ ਮੁੱਲਾਂ ਦੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਸਾਫ਼-ਸੁਥਰੀ ਤੇ ਇਮਾਨਦਾਰ ਰਾਜਨੀਤੀ ਕਰਦੇ ਹੋਏ ਲੋਕ ਸੇਵਾ ਨੂੰ ਹੀ ਆਪਣਾ ਮੁੱਖ ਮਕਸਦ ਬਣਾਇਆ ਹੈ। ਥਿਆੜਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਦੇ ਹੱਕ ਚ ਆਏ ਇਸ ਫੈਸਲੇ ਨਾਲ ਨਾ ਸਿਰਫ਼ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਮਨੋਬਲ ਵਧਿਆ ਹੈ, ਸਗੋਂ ਦੇਸ਼ ਭਰ ਦੇ ਲੋਕਾਂ ’ਚ ਸੱਚ ‘ਤੇ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹਮੇਸ਼ਾ ਲੋਕ-ਹਿੱਤ, ਸਿੱਖਿਆ, ਸਿਹਤ ਤੇ ਰੋਜ਼ਗਾਰ ਵਰਗੇ ਮੁੱਦਿਆਂ ’ਤੇ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮਕਸਦ ਆਮ ਆਦਮੀ ਨੂੰ ਇਮਾਨਦਾਰ ਤੇ ਜਵਾਬਦੇਹ ਸਰਕਾਰ ਦੇਣਾ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਵੀ ਪਾਰਟੀ ਪੂਰੀ ਤਾਕਤ ਨਾਲ ਪੰਜਾਬ ਤੇ ਦੇਸ਼ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਰਹੇਗੀ। ਥਿਆੜਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਦਿਖਾਇਆ ਗਿਆ ਸੰਘਰਸ਼ ਤੇ ਹੌਸਲਾ ਹਰ ਵਰਕਰ ਲਈ ਪ੍ਰੇਰਣਾ ਹੈ ਤੇ ਆਮ ਆਦਮੀ ਪਾਰਟੀ ਸੱਚ ਤੇ ਇਨਸਾਫ਼ ਦੇ ਰਾਹ ’ਤੇ ਡਟ ਕੇ ਖੜੀ ਰਹੇਗੀ।