ਅਸ਼ਵਨੀ ਜੰਗਰਾਲ ਵਾਈਸ ਚੇਅਰਮੈਨ ਨਿਯੁਕਤ
ਅਸ਼ਵਨੀ ਜੰਗਰਾਲ ਕਾਂਗਰਸ ਐੱਸਸੀ ਡਿਪਾਰਟਮੈਂਟ ਪੰਜਾਬ ਦੇ ਵਾਈਸ ਚੇਅਰਮੈਨ ਨਿਯੁਕਤ
Publish Date: Mon, 04 May 2026 09:58 PM (IST)
Updated Date: Tue, 05 May 2026 04:18 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਆਲ ਇੰਡੀਆ ਕਾਂਗਰਸ ਐੱਸਸੀ ਡਿਪਾਰਟਮੈਂਟ ਵੱਲੋਂ ਪੰਜਾਬ ਦੀ ਨਵੀਂ ਟੀਮ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਜਲੰਧਰ ਦੇ ਨੌਜਵਾਨ ਆਗੂ ਅਸ਼ਵਨੀ ਜੰਗਰਾਲ ਨੂੰ ਕਾਂਗਰਸ ਐੱਸਸੀ ਡਿਪਾਰਟਮੈਂਟ ਪੰਜਾਬ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ‘ਤੇ ਅਸ਼ਵਨੀ ਜੰਗਰਾਲ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪਾਰਟੀ ਦੀ ਅਗਵਾਈ ਤੇ ਵਿਸ਼ੇਸ਼ ਕਰ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਸਹਿਯੋਗੀ ਹਨ। ਅਸ਼ਵਨੀ ਜੰਗਰਾਲ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਕੇ.ਸੀ. ਵੇਣੁਗੋਪਾਲ, ਕੇ. ਰਾਜੂ, ਆਲ ਇੰਡੀਆ ਕਾਂਗਰਸ ਐੱਸਸੀ ਡਿਪਾਰਟਮੈਂਟ ਦੇ ਚੇਅਰਮੈਨ ਰਾਜੇਂਦਰ ਪਾਲ ਗੌਤਮ, ਪੰਜਾਬ ਕਾਂਗਰਸ ਐੱਸਸੀ ਡਿਪਾਰਟਮੈਂਟ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋਵਾਲ ਤੇ ਹੋਰ ਆਗੂਆਂ ਦਾ ਵੀ ਧੰਨਵਾਦ ਕੀਤਾ।