- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ, ਚੇਅਰਮੈਨ, ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ

ਕੈਬਨਿਟ ਮੰਤਰੀ, ਚੇਅਰਮੈਨ, ਡੀਸੀ ਤੇ ਸੀਪੀ ਨੇ ਜਥੇਬੰਦੀਆਂ ਨਾਲ ਕੀਤੀ ਮੀਟਿੰਗ
ਸ਼ੈਲੀ, ਪੰਜਾਬੀ ਜਾਗਰਣ, ਜਲੰਧਰ
ਪੰਜਾਬ ਦੇ ਬਾਗਬਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ, ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨਰ ਦੇ ਚੇਅਰਮੈਨ ਚੰਦਨ ਗਰੇਵਾਲ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ 24 ਅਕਤੂਬਰ ਨੂੰ ਸਜਾਈ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਅੱਜ ਇਥੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੀ ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ੋਭਾ ਯਾਤਰਾ ਦੌਰਾਨ ਸ਼ਰਧਾਲੂ ਪੂਰੇ ਧਾਰਮਿਕ ਉਤਸ਼ਾਹ ਤੇ ਜੋਸ਼ ਨਾਲ ਸ਼ਿਰਕਤ ਕਰ ਸਕਣ ਲਈ ਸਾਰੇ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ੋਭਾ ਯਾਤਰਾ ਦੌਰਾਨ ਕੀਤੇ ਜਾਣ ਵਾਲੇ ਜ਼ਰੂਰੀ ਉਪਾਵਾਂ ਜਿਵੇਂ ਕਿ ਆਵਾਜਾਈ ਲਈ ਬਦਲਵੇਂ ਪ੍ਰਬੰਧ, ਵਾਹਨਾਂ ਦੀ ਪਾਰਕਿੰਗ, ਸ਼ੋਭਾ ਯਾਤਰਾ ਦੇ ਰੂਟ, ਸਾਫ਼-ਸਫ਼ਾਈ ਤੇ ਸੁਰੱਖਿਆ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ’ਚ ਵੱਡਮੁੱਲਾ ਯੋਗਦਾਨ ਪਾਇਆ ਜਾਵੇਗਾ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਹਰੇਕ ਸਰਧਾਲੂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਮੀਟਿੰਗ ’ਚ ਸ਼ਮੂਲੀਅਤ ਕਰਕੇ ਆਪੋ-ਆਪਣੇ ਵੱਡਮੁੱਲੇ ਵਿਚਾਰ ਪੇਸ਼ ਕੀਤੇ ਗਏ। ਅੱਜ ਇਥੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੀ ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਭਰੋਸਾ ਦੁਆਇਆ ਕਿ ਸ਼ੋਭਾ ਯਾਤਰਾ ਦੌਰਾਨ ਸ਼ਰਧਾਲੂ ਪੂਰੇ ਧਾਰਮਿਕ ਉਤਸ਼ਾਹ ਤੇ ਜੋਸ਼ ਨਾਲ ਸ਼ਿਰਕਤ ਕਰ ਸਕਣ ਲਈ ਸਾਰੇ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ।