ਸਤਿੰਦਰ ਸ਼ਰਮਾ, ਫਿਲੌਰ : ਸਥਾਨਕ ਪੁਲਿਸ ਸਟੇਸ਼ਨ ਦੇ ਮੁਖੀ ਇੰਸਪੈਕਟਰ ਸੁੱਖਾ ਸਿੰਘ ਨੇ ਦੱਸਿਆ ਕਿ ਪੁਲਿਸ ਚੌਕੀ ਲਸਾੜਾ ਦੇ ਇੰਚਾਰਜ ਪਰਮਜੀਤ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਗੜ੍ਹਾ (ਫਿਲੌਰ) 'ਚ ਨਾਜਾਇਜ਼ ਤੌਰ 'ਤੇ ਨਸ਼ਾ ਵਿਕ ਰਿਹਾ ਹੈ, ਜਦੋਂ ਪੁਲਿਸ ਛਾਪੇਮਾਰੀ ਕਰਨ ਗਈ ਤਾਂ ਅੱਗੋਂ ਨਸ਼ਾ ਵੇਚਣ ਵਾਲਿਆਂ ਨੇ ਹਮਲਾ ਕਰ ਦਿੱਤਾ ਜਿਸ ਕਾਰਨ ਸਿਪਾਹੀ ਮਲਕੀਤ ਸਿੰਘ ਜ਼ਖ਼ਮੀ ਹੋ ਗਿਆ, ਨੂੰ ਤੁਰੰਤ ਸਥਾਨਕ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਤਲਾਸ਼ੀ ਦੌਰਾਨ ਛਾਪੇਮਾਰੀ ਵਾਲੀ ਥਾਂ ਤੋਂ 60 ਬੋਤਲਾਂ ਚੰਡੀਗੜ੍ਹ ਤੋਂ ਆਈ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਿਸ ਨੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ।