- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਬੀਰ ਬਾਦਲ ’ਤੇ ਗੁਰਦੁਆਰਾ ਨਾਂਦੇੜ ਸਾਹਿਬ ਵਿਖੇ ਹੋਇਆ ਹਮਲਾ ਨਿੰਦਣਯੋਗ - ਬੋਲੀਨਾ, ਜੋਹਲ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੁਰਦੁਆਰਾ ਨਾਂਦੇੜ ਸਾਹਿਬ ’ਚ ਹੋਏ ਹਮਲੇ ਦੀ ਹਰਬੋਲਿੰਦਰ ਸਿੰਘ ਬੋਲੀਨਾ ਪ੍ਰਧਾਨ ਪਚਰੰਗਾ ਮੰਡਲ ਹਲਕਾ ਕਰਤਾਰਪੁਰ ਤੇ ਸ਼੍ਰੋਮਣੀ ਅਕਾਲੀ ਦਲ ਐੱਨਆਰਆਈ ਵਿੰਗ ਦੀ ਪ੍ਰਧਾਨ ਰਣਜੀਤ ਸਿੰਘ ਜੌਹਲ ਨੇ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਗਈ ਹੈ। ਇਸ ਮੌਕੇ ਬੋਲੀਨਾਂ ਤੇ ਜੌਹਲ ਨੇ ਕਿਹਾ ਕਿ ਧਾਰਮਿਕ ਅਸਥਾਨ ’ਤੇ ਇਸ ਤਰ੍ਹਾਂ ਦੀ ਘਟਨਾ ਬੇਹੱਦ ਨਿੰਦਣਯੋਗ ਤੇ ਮੰਦਭਾਗੀ ਹੈ ਤੇ ਗੁਰੂ ਸਾਹਿਬ ਦੀ ਸ਼ਰਨ ’ਚ ਵਿਅਕਤੀ ’ਤੇ ਹਮਲਾ ਨਿੰਦਣਯੋਗ ਤੇ ਅਸਵੀਕਾਰਯੋਗ ਹੈ। ਇਸ ਵੀ ਤਰ੍ਹਾਂ ਦੀ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਆਸੀ, ਧਾਰਮਿਕ ਵਿਚਾਰਧਾਰਕ ਮਤਭੇਦਾਂ ਨੂੰ ਲੋਕਤੰਤਰੀ ਢੰਗ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਉੱਥੇ ਦੇ ਪ੍ਰਸ਼ਾਸਨ ਮੰਗ ਕੀਤੀ ਕਿ ਹਮਲੇ ਦੀ ਨਿਰਪੱਖ ਜਾਂਚ ਕਰਕੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਜ਼ਿਲ੍ਹਾ ਇਕਾਈ ਨੇ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਤੇ ਪ੍ਰਸ਼ਾਸਨ ਤੋਂ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੀ ਮੰਗ ਕੀਤੀ।