- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਬੀਰ ਸਿੰਘ ਬਾਦਲ 'ਤੇ ਹੋਇਆ ਹਮਲਾ ਅਤਿ ਨਿੰਦਣਯੋਗ, ਲੋਕਤੰਤਰ 'ਤੇ ਵੱਡਾ ਹਮਲਾ - ਹਰਜਾਪ ਸਿੰਘ ਸੰਘਾ

-ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਦੀ ਕੀਤੀ ਮੰਗ
ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਇਰਾਨਾ ਹਮਲੇ ਦੀ ਚੌਤਰਫਾ ਨਿੰਦਾ ਹੋ ਰਹੀ ਹੈ। ਵੀਰਵਾਰ ਸ਼੍ਰੋਮਣੀ ਅਕਾਲੀ ਦਲ ਤੋਂ ਹਲਕਾ ਜਲੰਧਰ ਕੈਂਟ ਦੇ ਇੰਚਾਰਜ ਤੇ ਜਨਰਲ ਸਕੱਤਰ, ਸ਼੍ਰੋਮਣੀ ਅਕਾਲੀ ਦਲ ਹਰਜਾਪ ਸਿੰਘ ਸੰਘਾ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਤੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਹਮਲੇ ਨੂੰ ਲੋਕਤੰਤਰ ਦੇ ਮੂਲ ਸਿਧਾਂਤਾਂ 'ਤੇ ਇੱਕ ਵੱਡਾ ਹਮਲਾ ਕਰਾਰ ਦਿੱਤਾ। ਗੱਲਬਾਤ ਕਰਦਿਆਂ ਹਰਜਾਪ ਸੰਘਾ ਨੇ ਕਿਹਾ ਕਿ ਪੰਜਾਬ ਦੀ ਸਿਆਸਤ ’ਚ ਅਜਿਹੀਆਂ ਹਿੰਸਕ ਘਟਨਾਵਾਂ ਲਈ ਕੋਈ ਥਾਂ ਨਹੀਂ ਹੈ। ਸੁਖਬੀਰ ਸਿੰਘ ਬਾਦਲ ਪੰਜਾਬ ਦੇ ਇਕ ਸਤਿਕਾਰਤ ਤੇ ਕੱਦਾਵਰ ਆਗੂ ਹਨ। ਉਨ੍ਹਾਂ 'ਤੇ ਇਸ ਤਰ੍ਹਾਂ ਦਾ ਹਮਲਾ ਕਰਨਾ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ 'ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਮਹਾਰਾਸ਼ਟਰ ਸੂਬਾ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਸਾਜ਼ਿਸ਼ ਪਿੱਛੇ ਮੌਜੂਦ ਸਾਰੇ ਚਿਹਰਿਆਂ ਨੂੰ ਬੇਨਕਾਬ ਕੀਤਾ ਜਾਵੇ। ਅਕਾਲੀ ਦਲ ਅਜਿਹੀਆਂ ਗੰਧਲੀਆਂ ਚਾਲਾਂ ਤੋਂ ਡਰਨ ਵਾਲਾ ਨਹੀਂ ਹੈ।