- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਰਹੂਮ ਆਮ ਆਦਮੀ ਪਾਰਟੀ ('ਆਪ') ਆਗੂ ਲੱਕੀ ਓਬਰਾਏ ਦੇ ਭਰਾ ਦਮਨ ਓਬਰਾਏ 'ਤੇ ਹਮਲੇ ਦੀ ਕੋਸ਼ਿਸ਼ ਹੋਈ। ਉੱਥੇ ਹੀ ਇਸ ਹਮਲੇ ਦੇ ਦਾਅਵੇ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਖਾਰਜ ਕਰ ਦਿੱਤਾ ਹੈ। ਇੰਟਰਨੈੱਟ ਮੀਡੀਆ 'ਤੇ ਵਾਇਰਲ ਵੀਡੀਓ ਵਿੱਚ ਕੁਝ ਅਣਪਛਾਤੇ ਲੋਕਾਂ ਵੱਲੋਂ ਦਮਨ ਓਬਰਾਏ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੇ ਜਾਣ ਅਤੇ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਸੀ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਮੁੱਢਲੀ ਜਾਂਚ ਵਿੱਚ ਅਜਿਹਾ ਕੋਈ ਤੱਥ ਸਾਹਮਣੇ ਨਹੀਂ ਆਇਆ, ਜਿਸ ਨਾਲ ਹਮਲੇ ਜਾਂ ਕਿਸੇ ਸਾਜ਼ਿਸ਼ ਦੀ ਪੁਸ਼ਟੀ ਹੋ ਸਕੇ।

ਏ.ਡੀ.ਸੀ.ਪੀ. ਮਾਧਵੀ ਸ਼ਰਮਾ ਨੇ ਐਤਵਾਰ ਨੂੰ ਜਾਰੀ ਬਿਆਨ ਵਿੱਚ ਦੱਸਿਆ ਕਿ ਮਾਮਲਾ ਦੋ ਧਿਰਾਂ ਵਿਚਾਲੇ ਹੋਏ ਸੜਕ ਹਾਦਸੇ ਨਾਲ ਜੁੜਿਆ ਹੈ। ਹਾਦਸੇ ਦੌਰਾਨ ਦੂਜੀ ਧਿਰ ਦੀ ਗੱਡੀ ਨੂੰ ਮਾਮੂਲੀ ਨੁਕਸਾਨ ਪਹੁੰਚਿਆ ਸੀ। ਇਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਵਿਵਾਦ ਹੋਇਆ ਅਤੇ ਤੂੰ-ਤੂੰ, ਮੈਂ-ਮੈਂ (ਕਹਾਸੁਣੀ) ਹੋ ਗਈ।
ਉਨ੍ਹਾਂ ਕਿਹਾ ਕਿ ਘਟਨਾ ਨੂੰ ਹਮਲੇ ਦੀ ਕੋਸ਼ਿਸ਼ ਦੱਸ ਕੇ ਇੰਟਰਨੈੱਟ ਮੀਡੀਆ 'ਤੇ ਪ੍ਰਸਾਰਿਤ ਕੀਤਾ ਜਾ ਰਿਹਾ ਹੈ, ਜਦਕਿ ਜਾਂਚ ਵਿੱਚ ਹਾਲੇ ਤੱਕ ਅਜਿਹੇ ਦੋਸ਼ਾਂ ਦੇ ਸਮਰਥਨ ਵਿੱਚ ਕੋਈ ਸਬੂਤ ਨਹੀਂ ਮਿਲਿਆ ਹੈ। ਪੁਲਿਸ ਨੇ ਦੱਸਿਆ ਕਿ ਘਟਨਾ ਸਥਾਨ ਅਤੇ ਮਾਮਲੇ ਨਾਲ ਜੁੜੇ ਤੱਥਾਂ ਦੀ ਜਾਂਚ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਵਾਇਰਲ ਵੀਡੀਓ ਦੇ ਆਧਾਰ 'ਤੇ ਘਟਨਾ ਨੂੰ ਵੱਖਰਾ ਰੂਪ ਦੇਣ ਅਤੇ ਹਮਲੇ ਦਾ ਖ਼ਦਸ਼ਾ ਜਤਾਉਣ ਵਾਲੇ ਦਾਅਵਿਆਂ ਨੂੰ ਪੁਲਿਸ ਨੇ ਤੱਥਹੀਣ ਦੱਸਿਆ ਹੈ। ਕਮਿਸ਼ਨਰੇਟ ਪੁਲਿਸ ਨੇ ਆਮ ਜਨਤਾ ਅਤੇ ਮੀਡੀਆ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਘਟਨਾ ਦੀ ਜਾਣਕਾਰੀ ਸਾਂਝੀ ਕਰਨ ਤੋਂ ਪਹਿਲਾਂ ਉਸ ਦੀ ਪੁਸ਼ਟੀ ਜ਼ਰੂਰ ਕਰਨ।
ਬਿਨਾਂ ਜਾਂਚੇ-ਪਰਖੇ ਵੀਡੀਓ ਜਾਂ ਸੁਨੇਹੇ ਪ੍ਰਸਾਰਿਤ ਕਰਨ ਨਾਲ ਭੰਬਲਭੂਸਾ ਅਤੇ ਅਫ਼ਵਾਹ ਫੈਲ ਸਕਦੀ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਜਾਣਕਾਰੀ 'ਤੇ ਅੱਖਾਂ ਬੰਦ ਕਰਕੇ ਵਿਸ਼ਵਾਸ ਨਾ ਕਰਨ ਅਤੇ ਸ਼ਾਂਤੀ ਬਣਾਈ ਰੱਖਣ ਵਿੱਚ ਸਹਿਯੋਗ ਦੇਣ।