ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦਿੱਤੀ ਧਰਨੇ ਦੀ ਚਿਤਾਵਨੀ
ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਅੱਟੀ ਪਿੰਡ ਵਾਸੀ ਪਰੇਸ਼ਾਨ, ਧਰਨੇ ਦੀ ਚੇਤਾਵਨੀ
Publish Date: Fri, 10 Apr 2026 10:06 PM (IST)
Updated Date: Fri, 10 Apr 2026 10:08 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਹਲਕਾ ਵਿਧਾਨ ਸਭਾ ਫਿਲੌਰ ਦੇ ਪਿੰਡ ਅੱਟੀ ’ਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਥਾਨਕ ਲੋਕ ਤੇ ਰਾਹਗੀਰ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਪਿੰਡ ਦੇ ਮੋੜ ਨੇੜੇ ਸੜਕ ’ਤੇ ਪਾਣੀ ਖੜ੍ਹਾ ਰਹਿਣ ਕਾਰਨ ਸਥਿਤੀ ਨੇ ਝੀਲ ਦਾ ਰੂਪ ਧਾਰ ਲਿਆ ਹੈ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਇਸ ਸਬੰਧੀ ਲੋਕ ਇਨਸਾਫ ਮੰਚ ਫਿਲੌਰ ਦੇ ਪ੍ਰਧਾਨ ਜਰਨੈਲ ਸਿੰਘ ਫਿਲੌਰ ਤੇ ਮਾਸਟਰ ਹੰਸ ਰਾਜ ਨੇ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੇ ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ। ਉਨ੍ਹਾਂ ਕਿਹਾ ਕਿ ਪਾਣੀ ਜਮ੍ਹਾਂ ਰਹਿਣ ਕਾਰਨ ਲੋਕਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮੱਸਿਆ ਕਾਰਨ ਬਹਾਦਰ ਸਿੰਘ, ਜੋ ਪਹਿਲਾਂ ਆਟਾ ਚੱਕੀ ਚਲਾਉਂਦੇ ਸਨ, ਗਾਹਕਾਂ ਦੀ ਆਵਾਜਾਈ ਘੱਟ ਹੋਣ ਕਰਕੇ ਆਪਣਾ ਕਾਰੋਬਾਰ ਬੰਦ ਕਰਨ ਲਈ ਮਜਬੂਰ ਹੋ ਗਏ ਹਨ। ਆਗੂਆਂ ਨੇ ਸਬੰਧਤ ਵਿਭਾਗ ਤੇ ਬੀਡੀਓ ਫਿਲੌਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਲੋਕ ਇਨਸਾਫ ਮੰਚ ਵੱਲੋਂ ਬੀਡੀਓ ਦਫਤਰ ਫਿਲੌਰ ਦੇ ਅੱਗੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਤੁਰੰਤ ਪਾਣੀ ਨਿਕਾਸੀ ਦੀ ਵਿਵਸਥਾ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।