ਅਤੁੱਲ ਭਗਤ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਅਤੁੱਲ ਭਗਤ ਨੇ ਕੀਤੀ ਮੁਲਾਕਾਤ
Publish Date: Thu, 12 Feb 2026 09:58 PM (IST)
Updated Date: Thu, 12 Feb 2026 09:59 PM (IST)

ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਲੰਧਰ ਦੌਰੇ ਦੌਰਾਨ ਲੋਕਾਂ ਨਾਲ ਮੁਲਾਕਾਤ ਸਮੇਂ ਯੁਵਾ ਆਪ ਆਗੂ ਅਤੁਲ ਭਗਤ, ਜਲੰਧਰ ਦੇ ਮੇਅਰ ਵਨੀਤ ਧੀਰ, ਮਨਿਸ਼ ਕਾਰਲੂਪੀਆ, ਰੋਮੀ ਵਧਵਾ (ਕੌਂਸਲਰ), ਹਰਜਿੰਦਰ ਸਿੰਘ, ਅਮਨਦੀਪ, ਅਯੂਬ ਦੁੱਗਲ, ਐਡਵੋਕੇਟ ਸੰਦੀਪ ਵਰਮਾ, ਕਮਲ ਲੋਚ, ਸੁਭਾਸ਼ ਗੋਰੀਆਂ, ਜਗਦੀਸ਼ ਸਮਰਾਏ, ਆਸ਼ਾ ਸਮਰਾਏ, ਕੌਂਸਲਰ ਸ਼ਬਨਮ ਦੁੱਗਲ, ਸੌਰਭ ਸੇਠ, ਗੁਰਜੀਤ ਘੁੰਮਣ, ਰਾਕੇਸ਼ ਰਾਣਾ, ਗੁਰਨਾਮ ਸਿੰਘ, ਅਮਿਤ ਸੁਮਨ, ਨਵੀਨ ਸੋਨੀ, ਗੌਰਵ ਜੋਸ਼ੀ ਤੇ ਵਰੁਣ ਸੱਜਣ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਜਲੰਧਰ ’ਚ ਹੋ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਅਤੁਲ ਭਗਤ ਨੇ ਕਿਹਾ ਕਿ ਜਦੋਂ ਤੋਂ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਜਲੰਧਰ ਦਾ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਾਕੀ ਰਹਿੰਦੇ ਵਿਕਾਸ ਕਾਰਜਾਂ ਬਾਰੇ ਵੀ ਜਾਣੂ ਕਰਵਾਇਆ। ਸ਼ਹਿਰ ਦੀ ਭਲਾਈ ਤੇ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਸਾਰੇ ਆਪ ਨੇਤਾਵਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਤੇ ਲੋੜੀਂਦੇ ਵਿਕਾਸ ਕਾਰਜਾਂ ਬਾਰੇ ਵੀ ਚਰਚਾ ਕੀਤੀ। ਮੁਲਾਕਾਤ ਦੌਰਾਨ ਅਤੁਲ ਭਗਤ ਨੇ ਜਲੰਧਰ ’ਚ ਸੜਕਾਂ, ਸੀਵਰੇਜ ਪ੍ਰਣਾਲੀ, ਪੀਣ ਵਾਲੇ ਪਾਣੀ ਦੀ ਸਪਲਾਈ, ਸਫਾਈ ਪ੍ਰਬੰਧ ਤੇ ਹੋਰ ਜਨਸੁਵਿਧਾਵਾਂ ਨਾਲ ਸਬੰਧਤ ਮੁੱਦੇ ਖਾਸ ਤੌਰ ’ਤੇ ਉਠਾਏ ਤੇ ਇਹ ਕੰਮ ਜਲਦੀ ਪੂਰੇ ਕਰਨ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਜਲੰਧਰ ਦੇ ਨਿਵਾਸੀਆਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨਾ ਪ੍ਰਸ਼ਾਸਨ ਦੀ ਪ੍ਰਾਥਮਿਕ ਜ਼ਿੰਮੇਵਾਰੀ ਹੈ ਤੇ ਇਸ ਲਈ ਜਲਦੀ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਕਾਸ ਕਾਰਜਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੌਕੇ ’ਤੇ ਹੀ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੂੰ ਸਬੰਧਤ ਵਿਭਾਗਾਂ ਨਾਲ ਤਾਲਮੇਲ ਬਣਾ ਕੇ ਲੋੜੀਂਦੇ ਕੰਮ ਪਹਿਲ ਦੇ ਆਧਾਰ ’ਤੇ ਜਲਦੀ ਸ਼ੁਰੂ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਵਿਕਾਸ ਕਾਰਜਾਂ ’ਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ ਤੇ ਲੋਕਾਂ ਨੂੰ ਸਮੇਂ ’ਤੇ ਸੁਵਿਧਾਵਾਂ ਮਿਲਣ।