ਹਾਦਸੇ ’ਚ ਆਟੋ ਚਾਲਕ ਗੰਭੀਰ ਜ਼ਖਮੀ, ਟਰੱਕ ਡਰਾਈਵਰ ਫ਼ਰਾਰ
ਸੜਕ ਹਾਦਸੇ ’ਚ ਆਟੋ ਚਾਲਕ ਗੰਭੀਰ ਜ਼ਖਮੀ, ਟਰੱਕ ਡਰਾਈਵਰ ਫਰਾਰ
Publish Date: Tue, 24 Mar 2026 08:12 PM (IST)
Updated Date: Tue, 24 Mar 2026 08:13 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਬੀਤੀ ਰਾਤ ਫਿਲੌਰ-ਨਵਾਂਸ਼ਹਿਰ ਰੋਡ ’ਤੇ ਪਿੰਡ ਰਸੂਲਪੁਰ ਦੇ ਨੇੜੇ ਸੜਕ ਹਾਦਸਾ ਵਾਪਰਿਆ, ਜਿਸ ’ਚ ਟਰੱਕ ਤੇ ਆਟੋ ਰਿਕਸ਼ਾ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ’ਚ ਆਟੋ ਚਾਲਕ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ, ਜਦਕਿ ਆਟੋ ਰਿਕਸ਼ਾ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ 112 ਨੰਬਰ ’ਤੇ ਤਾਇਨਾਤ ਥਾਣੇਦਾਰ ਲਖਵਿੰਦਰ ਸਿੰਘ ਆਪਣੀ ਪੁਲਿਸ ਟੀਮ ਸਮੇਤ ਤੁਰੰਤ ਮੌਕੇ ’ਤੇ ਪਹੁੰਚੇ ਤੇ ਸਥਿਤੀ ਨੂੰ ਕਾਬੂ ਵਿੱਚ ਕੀਤਾ। ਜ਼ਖਮੀ ਚਾਲਕ ਨੂੰ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਫਿਲੌਰ ਭੇਜਿਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਫਰਾਰ ਟਰੱਕ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਮੌਕੇ ’ਤੇ ਆਵਾਜਾਈ ਨੂੰ ਵੀ ਜਲਦੀ ਸੁਚਾਰੂ ਕਰ ਦਿੱਤਾ ਗਿਆ।