- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਵ ਜੋਤੀ ਪਬਲਿਕ ਸਕੂਲ ਵੱਲੋਂ ‘ਈ-ਕੂੜਾ ਮੁਕਤ ਭਵਿੱਖ’ ਲਈ ਜਾਗਰੂਕਤਾ ਤੇ ਸੰਗ੍ਰਹਿ ਮੁਹਿੰਮ

ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ : ਸ਼ਿਵ ਜੋਤੀ ਪਬਲਿਕ ਸਕੂਲ ਵੱਲੋਂ 'ਮਿਸ਼ਨ ਲਾਈਫ' ਤਹਿਤ ਈ-ਕੂੜਾ ਜਾਗਰੂਕਤਾ ਤੇ ਸੰਗ੍ਰਹਿ ਮੁਹਿੰਮ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਇਲੈਕਟ੍ਰਾਨਿਕ ਕੂੜੇ ਤੋਂ ਹੋਣ ਵਾਲੇ ਪ੍ਰਦੂਸ਼ਣ, ਇਸ ਦੇ ਮਾੜੇ ਪ੍ਰਭਾਵਾਂ ਤੇ ਮਨੁੱਖੀ ਸਿਹਤ ਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਗਈ। ਮੁਹਿੰਮ ਦੌਰਾਨ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਵੱਲੋਂ ਇਕੱਠੇ ਕੀਤੇ ਗਏ ਖ਼ਰਾਬ ਚਾਰਜਰ, ਕੇਬਲ, ਈਅਰਫੋਨ, ਰਿਮੋਟ, ਕੈਲਕੂਲੇਟਰ ਅਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਸੁਰੱਖਿਅਤ ਤੇ ਵਿਗਿਆਨਕ ਢੰਗ ਨਾਲ ਰੀਸਾਈਕਲ ਕਰਨ ਲਈ ਪ੍ਰਮਾਣਿਤ ਰੀਸਾਈਕਲਰਾਂ ਦੇ ਹਵਾਲੇ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਪ੍ਰਵੀਨ ਸੈਲੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਵਾਤਾਵਰਨ ਨੂੰ ਈ-ਕੂੜੇ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣਾ ਤੇ ਵਿਦਿਆਰਥੀਆਂ ਨੂੰ ਇਸ ਦੇ ਸਹੀ ਨਿਪਟਾਰੇ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਟਰੱਸਟ ਦੇ ਚੇਅਰਮੈਨ ਡਾ. ਵਿਦੁਰ ਜੋਤੀ, ਚੇਅਰਮੈਨ-ਕਮ-ਮੈਨੇਜਰ ਤੇ ਮੈਨੇਜਿੰਗ ਕਮੇਟੀ ਦੇ ਜਨਰਲ ਸਕੱਤਰ ਡਾ. ਸੁਵਿਕਰਮ ਜੋਤੀ, ਉਪ-ਪ੍ਰਿੰਸੀਪਲ ਰਮਨਦੀਪ ਤੇ ਸਹਾਇਕ ਉਪ-ਪ੍ਰਿੰਸੀਪਲ ਮਮਤਾ ਅਰੋੜਾ ਨੇ ਵੀ ਆਪਣੇ ਸੰਦੇਸ਼ ’ਚ ਕਿਹਾ ਕਿ ਵਾਤਾਵਰਨ ਦੀ ਸੰਭਾਲ ਈ-ਕੂੜਾ ਪ੍ਰਬੰਧਨ ਵਰਗੇ ਅਮਲੀ ਤੇ ਸਾਰਥਕ ਉਪਰਾਲਿਆਂ ਨਾਲ ਹੀ ਸੰਭਵ ਹੈ।