ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਦਿੱਤੀ ਜਾਣਕਾਰੀ
ਸੜਕ ਸੁਰੱਖਿਆ ਫੋਰਸ ਤੇ ਦਸਮੇਸ਼ ਕਾਨਵੈਟ ਹਾਈ ਸਕੂਲ ਅੱਟੀ ਵੱਲੋਂ ਲਗਾਇਆ ਜਾਗਰੂਕ ਕੈਂਪ
Publish Date: Sat, 24 Jan 2026 07:00 PM (IST)
Updated Date: Sun, 25 Jan 2026 04:16 AM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸੜਕ ਸੁਰੱਖਿਆ ਹਫਤੇ ਤਹਿਤ ਸੜਕ ਸੁਰੱਖਿਆ ਫੋਰਸ ਤੇ ਸ੍ਰੀ ਦਸ਼ਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦੇ ਸਾਂਝੇ ਸਹਿਯੋਗ ਨਾਲ ਇਕ ਜਾਗਰੂਕਤਾ ਕੈਂਪ ਲਗਾਇਆ। ਕੈਂਪ ਦੌਰਾਨ ਏਐੱਸਆਈ ਜਸਵਿੰਦਰ ਸਿੰਘ, ਏਐੱਸਆਈ ਸਰਬਜੀਤ ਸਿੰਘ, ਨਿਸ਼ਾ ਤੇ ਸਕੂਲ ਪ੍ਰਬੰਧਕ ਚਰਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਧੁੰਦ ਤੇ ਰਾਤ ਸਮੇਂ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸੜਕ ਸੁਰੱਖਿਆ ਫੋਰਸ ਦੀ ਟੀਮ ਨੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਨਾ ਚਲਾਉਣ ਦੀ ਅਪੀਲ ਕਰਦਿਆਂ ਟਰੈਫਿਕ ਨਿਯਮਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਸੜਕ ਸੁਰੱਖਿਆ ਫੋਰਸ ਤੇ ਸਕੂਲ ਪ੍ਰਬੰਧਨ ਵੱਲੋਂ ਵੱਖ-ਵੱਖ ਵਾਹਨਾਂ ’ਤੇ ਰਿਫਲੈਕਟਰ ਸਟਿਕਰ ਵੀ ਲਗਾਏ ਗਏ, ਤਾਂ ਜੋ ਧੁੰਦ ਤੇ ਰਾਤ ਸਮੇਂ ਹਾਦਸਿਆਂ ਤੋਂ ਬਚਿਆ ਜਾ ਸਕੇ। ਟੀਮ ਵੱਲੋਂ ਵਾਹਨ ਚਾਲਕਾਂ, ਸਕੂਲ ਡਰਾਈਵਰਾਂ ਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਟਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ, ਹਾਈਵੇ ’ਤੇ ਵਾਹਨ ਖੜ੍ਹੇ ਨਾ ਕੀਤੇ ਜਾਣ ਤੇ ਅਣਗਹਿਲੀ ਕਾਰਨ ਹੋਣ ਵਾਲੇ ਹਾਦਸਿਆਂ ਤੋਂ ਬਚ ਕੇ ਕੀਮਤੀ ਮਨੁੱਖੀ ਜਾਨਾਂ ਦੀ ਰੱਖਿਆ ਕੀਤੀ ਜਾਵੇ। ਇਸ ਮੌਕੇ ਸਕੂਲ ਦੇ ਐੱਮਡੀ ਸੁਖਦੀਪ ਸਿੰਘ, ਸਕੂਲ ਸਟਾਫ ਤੇ ਡਰਾਈਵਰ ਤਰਸੇਮ ਲਾਲ, ਅਵਤਾਰ ਸਿੰਘ, ਅਸ਼ੋਕ ਕੁਮਾਰ, ਰਵਿੰਦਰ, ਰਾਜਾ, ਵਰਿੰਦਰ ਸਮਰਾ ਸਮੇਤ ਹੋਰ ਹਾਜ਼ਰ ਸਨ।