ਸਵੱਛ ਭਾਰਤ ਮਿਸ਼ਨ ਤਹਿਤ ਕੀਤਾ ਜਾਗਰੂਕ
ਨਗਰ ਕੌਂਸਲ ਆਦਮਪੁਰ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਜਾਗਰੂਕਤਾ ਕੈਂਪ ਲਗਾਇਆ
Publish Date: Thu, 29 Jan 2026 08:07 PM (IST)
Updated Date: Thu, 29 Jan 2026 08:10 PM (IST)
ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਨਗਰ ਕੌਂਸਲ ਦਫ਼ਤਰ ਵਿਖੇ ਸਵੱਛ ਭਾਰਤ ਮਿਸ਼ਨ ਦੇ ਤਹਿਤ ਇਕ ਜਾਗਰੂਕਤਾ ਕੈਂਪ ਲਾਇਆ। ਕੈਂਪ ’ਚ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਐੱਸਡੀਓ ਜਸਪ੍ਰੀਤ ਕੌਰ, ਜੇਈ ਹਰਪ੍ਰੀਤ ਸਿੰਘ ਤੇ ਜੇਈ ਮੋਹਿਤ ਕੁਮਾਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਐੱਸਡੀਓ ਜਸਪ੍ਰੀਤ ਕੌਰ ਨੇ ਦੱਸਿਆ ਕਿ ਗੀਲੇ ਤੇ ਸੁੱਕੇ ਕੂੜੇ ਦੀ ਸਹੀ ਤਰੀਕੇ ਨਾਲ ਛਾਂਟ ਤੇ ਸੰਭਾਲ ਕਰਨੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੁੱਲ੍ਹੇ ’ਚ ਕੂੜੇ ਨੂੰ ਅੱਗ ਲਗਾਉਣਾ ਕਾਨੂੰਨੀ ਅਪਰਾਧ ਹੈ ਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ’ਤੇ ਪੂਰਨ ਪਾਬੰਦੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਦਾ ਫੜਿਆ ਗਿਆ ਤਾਂ ਉਸ ਦਾ ਚਲਾਨ ਕੱਟ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸੀਐੱਫ਼ ਨਿਰਮਲ ਬੈਂਸ ਨੇ ਕੈਂਪ ’ਚ ਹਾਜ਼ਰ ਮੁਲਾਜ਼ਮਾਂ ਨੂੰ ਸਫਾਈ ਪ੍ਰਣਾਲੀ ਤੇ ਗੀਲੇ-ਸੁੱਕੇ ਕੂੜੇ ਦੀ ਪ੍ਰਭਾਵਸ਼ਾਲੀ ਮੈਨੇਜਮੈਂਟ ਬਾਰੇ ਜਾਣਕਾਰੀ ਦਿੱਤੀ। ਕੈਂਪ ’ਚ ਤਨੁਜ ਮਲਹੋਤਰਾ (ਕਲਰਕ), ਸੰਜੀਵ ਕੁਮਾਰ (ਪ੍ਰਧਾਨ, ਸਫਾਈ ਯੂਨੀਅਨ), ਸੰਦੀਪ ਤੇ ਸੁਰਿੰਦਰ ਸਿੰਘ (ਮੋਟੀਵੇਟਰ), ਦੀਪਕ ਕੁਮਾਰ (ਸੁਪਰਵਾਈਜ਼ਰ), ਗੁਰਪ੍ਰੀਤ (ਸੁਪਰਵਾਈਜ਼ਰ) ਸਮੇਤ ਹੋਰ ਨਗਰ ਕੌਂਸਲ ਦੇ ਮੁਲਾਜ਼ਮ ਹਾਜ਼ਰ ਸਨ।