ਮਾਵਾਂ-ਧੀਆਂ ਸਨਮਾਨ ਸਕੀਮ ਬਾਰੇ ਦਿੱਤੀ ਜਾਣਕਾਰੀ
ਸਿਕੰਦਰਪੁਰ ’ਚ ਮਾਵਾਂ-ਧੀਆਂ ਸਨਮਾਨ ਸਕੀਮ ਸਬੰਧੀ ਜਾਗਰੂਕਤਾ ਕੈਂਪ
Publish Date: Mon, 20 Apr 2026 08:03 PM (IST)
Updated Date: Mon, 20 Apr 2026 08:06 PM (IST)

ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਹਲਕਾ ਇੰਚਾਰਜ ਪਵਨ ਕੁਮਾਰ ਟੀਨੂ ਦੀ ਦੇਖ-ਰੇਖ ਹੇਠ ਪਿੰਡ ਸਿਕੰਦਰਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮਾਵਾਂ-ਧੀਆਂ ਸਨਮਾਨ ਸਕੀਮ ਤਹਿਤ ਇਕ ਵਿਸ਼ਾਲ ਜਾਗਰੂਕਤਾ ਕੈਂਪ ਲਗਾਇਆ। ਕੈਂਪ ਦੌਰਾਨ ਪਿੰਡ ਦੀਆਂ ਔਰਤਾਂ ਦੀ ਵੱਡੀ ਗਿਣਤੀ ’ਚ ਰਜਿਸਟ੍ਰੇਸ਼ਨ ਕੀਤੀ ਗਈ ਤੇ ਉਨ੍ਹਾਂ ਨੂੰ ਸਕੀਮ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਚਰਨਜੀਤ ਸਿੰਘ (ਪੰਚ) ਨੇ ਦੱਸਿਆ ਕਿ ਸਰਕਾਰ ਵੱਲੋਂ ਹਰ ਯੋਗ ਮਹਿਲਾ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣ ਲਈ ਤਰਜੀਹ ਦੇ ਅਧਾਰ ’ਤੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 18 ਸਾਲ ਤੋਂ ਉਪਰ ਦੀਆਂ ਔਰਤਾਂ ਨੂੰ ਮਹੀਨਾਵਾਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ, ਜਿਸ ’ਚ ਐੱਸਸੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਤੇ ਹੋਰ ਵਰਗਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣ ਦੀ ਤਜਵੀਜ਼ ਹੈ। ਕੈਂਪ ਦੌਰਾਨ ਔਰਤਾਂ ’ਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਨੇ ਵੱਡੀ ਗਿਣਤੀ ’ਚ ਰਜਿਸਟ੍ਰੇਸ਼ਨ ਕਰਵਾਈ। ਇਸ ਮੌਕੇ ਗੁਰਬਖਸ਼ ਕੌਰ (ਪੰਚ), ਸਰਬਜੀਤ ਪੰਚ, ਸਰਬਜੀਤ ਸਿੰਘ ਚੀਮਾ, ਅਵਤਾਰ ਸਿੰਘ ਤਾਰੀ, ਸਚਿਨ ਵਿਰਦੀ, ਰੁਪਿੰਦਰ ਕੌਰ, ਕਿਰਨਦੀਪ ਕੌਰ, ਮਨਜੀਤ ਕੌਰ, ਬਲਜੀਤ ਕੌਰ, ਰਾਣੀ, ਮੋਨਿਕਾ ਰਾਣੀ, ਰਾਜਵਿੰਦਰ ਕੌਰ ਤੇ ਸੰਦੀਪ ਕੌਰ ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।