ਪੰਚਾਇਤ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ
ਪਿੰਡ ਸ਼ਾਹਪੁਰ ਦੀ ਪੰਚਾਇਤ ਵੱਲੋਂ ਗਲੀ-ਗਲੀ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ
Publish Date: Sat, 17 Jan 2026 06:34 PM (IST)
Updated Date: Sat, 17 Jan 2026 06:36 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਹਲਕਾ ਫਿਲੌਰ ਦੇ ਪਿੰਡ ਸ਼ਾਹਪੁਰ ਵਿਖੇ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਕੱਢੀ ਗਈ। ਇਹ ਯਾਤਰਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਨਸ਼ਾ ਮੁਕਤੀ ਮੋਰਚਾ ਫਿਲੌਰ ਦੀ ਅਗਵਾਈ ਹੇਠ ਡਾ. ਅਸ਼ਨੀ ਕੁਮਾਰ ਸ਼ਾਹਪੁਰੀ ਵੱਲੋਂ ਕਰਵਾਈ ਗਈ। ਪਦ ਯਾਤਰਾ ਦੌਰਾਨ ਪਾਰਟੀ ਦੀ ਮਜ਼ਬੂਤੀ ਤੇ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਵਿਸ਼ੇਸ਼ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਤੇ ਦਰਜਾ-ਬ-ਦਰਜਾ ਅਹੁਦੇਦਾਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਿੰਡਾਂ ’ਚ ਚੱਲ ਰਹੀ ਇਸ ਜਾਗਰੂਕਤਾ ਮੁਹਿੰਮ ਨੂੰ ਸਫ਼ਲ ਬਣਾਉਣ ’ਚ ਸਹਿਯੋਗ ਦੇਣ। ਡਾ. ਅਸ਼ਨੀ ਕੁਮਾਰ ਸ਼ਾਹਪੁਰੀ ਨੇ ਕਿਹਾ ਕਿ ਨਸ਼ਿਆਂ ਨੂੰ ਜੜ ਤੋਂ ਖ਼ਤਮ ਕਰਕੇ ਹੀ ਖ਼ੁਸ਼ਹਾਲ ਤੇ ਤੰਦਰੁਸਤ ਪੰਜਾਬ ਦੀ ਨਿਰਮਾਣ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਵਿਰੁੱਧ ਇਕਜੁੱਟ ਹੋ ਕੇ ਸਰਕਾਰ ਦਾ ਸਾਥ ਦਿੱਤਾ ਜਾਵੇ। ਇਸ ਮੌਕੇ ਜਸਵਿੰਦਰ ਸਿੰਘ (ਪਿੰਡ ਸੱਕਤਰ), ਮਨਦੀਪ ਸਿੰਘ (ਸ਼ਾਹਪੁਰ), ਰਿੱਕੀ, ਹੰਸ ਰਾਜ ਖੁਤਣ, ਸੁਖਦੇਵ ਸਿੰਘ ਮੋਮੀ, ਜਸਪਾਲ ਸਿੰਘ, ਪਰਮਜੀਤ ਸਿੰਘ ਨੰਬਰਦਾਰ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।