ਜਨਮ ਦਿਹਾੜੇ ਸਬੰਧੀ ਸਮਾਗਮ ਅੱਜ
ਬਾਬਾ ਲਾਲ ਦਿਆਲ ਮਹਾਰਾਜ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਅੱਜ : ਗੁਪਤਾ
Publish Date: Mon, 19 Jan 2026 08:15 PM (IST)
Updated Date: Mon, 19 Jan 2026 08:18 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ਼ਾਹਕੋਟ : ਸ਼੍ਰੀ ਲਕਸ਼ਮੀ ਨਾਰਾਇਣ ਮੰਦਰ ਵਿਖੇ ਸ਼੍ਰੀ ਯੋਗੀਰਾਜ ਸਤਿਗੁਰੂ ਬਾਬਾ ਲਾਲ ਦਿਆਲ ਮਹਾਰਾਜ ਦਾ ਜਨਮ ਦਿਹਾੜਾ 20 ਜਨਵਰੀ ਨੂੰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਰਾਜੇਸ਼ ਗੁਪਤਾ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਉਲੀਕੇ ਗਏ ਹਨ। ਮੰਗਲਵਾਰ ਨੂੰ ਰਾਤ 7 ਵਜੇ ਤੋਂ 8:30 ਵਜੇ ਤੱਕ ਬਾਬਾ ਲਾਲ ਦਿਆਲ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ। ਸਮਾਪਤੀ ਉਪਰੰਤ ਲੰਗਰ ਅਟੁੱਟ ਵਰਤਾਇਆ ਜਾਵੇਗਾ।